ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਪੂਰੇ ਦੇਸ਼ 'ਚ ਬਲਿਦਾਨ ਦਿਵਸ ਵਜੋਂ ਮਨਾਉਣ ਦੀ ਮੰਗ

By  Jashan A December 12th 2018 02:11 PM -- Updated: December 12th 2018 02:14 PM

ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਪੂਰੇ ਦੇਸ਼ 'ਚ ਬਲਿਦਾਨ ਦਿਵਸ ਵਜੋਂ ਮਨਾਉਣ ਦੀ ਮੰਗ,ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ 'ਚ ਬੋਲਦੇ ਹੋਏ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਪੂਰੇ ਦੇਸ਼ ਵਿੱਚ ਬਲਿਦਾਨ ਦਿਵਸ ਦੇ ਰੂਪ ਵਿੱਚ ਮਨਾਉਣ ਦੀ ਮੰਗ ਕੀਤੀ।

chandumajra ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਪੂਰੇ ਦੇਸ਼ 'ਚ ਬਲਿਦਾਨ ਦਿਵਸ ਵਜੋਂ ਮਨਾਉਣ ਦੀ ਮੰਗ

ਚੰਦੂਮਾਜਰਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਸ਼ਹਾਦਤ ਕਿਤੇ ਦੇਖਣ ਨੂੰ ਨਹੀਂ ਮਿਲੀ ਜਿੱਥੇ ਆਪਣੇ ਆਪ ਗੁਰੂ ਸਾਹਿਬ ਚੱਲ ਕੇ ਸ਼ਹੀਦ ਹੋਣ ਪੁੱਜੇ ਅਤੇ ਉਨ੍ਹਾਂ ਦੀ ਸ਼ਹਾਦਤ ਕੇਵਲ ਇੱਕ ਧਰਮ ਲਈ ਨਹੀਂ ਪੂਰੇ ਦੇਸ਼ ਲਈ ਸੀ।

chandumajra ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਪੂਰੇ ਦੇਸ਼ 'ਚ ਬਲਿਦਾਨ ਦਿਵਸ ਵਜੋਂ ਮਨਾਉਣ ਦੀ ਮੰਗ

ਉਹਨਾਂ ਕਿਹਾ ਕਿ ਜੇਕਰ ਕੇਂਦਰ ਇਸ ਫੈਸਲੇ ਲਈ ਰਾਜੀ ਹੁੰਦੀ ਹੈ ਤਾਂ ਸਿੱਖ ਭਾਈਚਾਰੇ ਦੀ ਰੂਹ ਨੂੰ ਸਕੂਨ ਮਿਲੇਗਾ।

-PTC News

Related Post