ਗੰਨਾ ਕਿਸਾਨਾਂ ਦੇ ਧਰਨੇ ਕਾਰਨ ਜਲੰਧਰ-ਹੁਸ਼ਿਆਰਪੁਰ ਚੌਂਕ ਨੇੜੇ ਲੱਗੀਆਂ ਵਾਹਨਾਂ ਦੀਆਂ ਲੰਮੀਆਂ ਕਤਾਰਾਂ

By  Riya Bawa August 20th 2021 02:36 PM -- Updated: August 20th 2021 02:38 PM

ਜਲੰਧਰ :  ਦੋਆਬਾ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਜਲੰਧਰ ਦੇ ਕੋਲ ਦਿੱਲੀ ਨੈਸ਼ਨਲ ਹਾਈਵੇ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨੀ 32 ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਵਿਖੇ ਗੰਨੇ ਦਾ ਰੇਟ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਕਾਲ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਜਲੰਧਰ ਵਿਖੇ ਗੰਨੇ ਦੀਆਂ ਕੀਮਤਾਂ 'ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਜੋ ਧਰਨਾ ਦਿੱਤਾ ਜਾ ਰਿਹਾ ਹੈ, ਇਸ ਵਿਚ ਲੋਕਾਂ ਨੂੰ ਜਾਣ ਤੋਂ ਰੋਕਣ ਲਈ ਅੱਜ ਪੁਲਿਸ ਪ੍ਰਸ਼ਾਸਨ ਨੇ ਇੱਥੋਂ ਦੇ ਸ਼ੂਗਰ ਮਿੱਲ ਚੌਕ ਵਿਚ ਬੈਰੀਕੇਡ ਲਗਾ ਕੇ ਅਤੇ ਫੋਰਸ ਲਗਾ ਕੇ ਸਾਰਾ ਟ੍ਰੈਫ਼ਿਕ ਨਕੋਦਰ ਦੇ ਰੂਟ ਵੱਲ ਕੱਢ ਦਿੱਤਾ ਹੈ।

ਇਸ ਧਰਨੇ ਵਿਚ ਵੱਖ ਵੱਖ ਸੂਬਿਆਂ ਤੇ ਜ਼ਿਲ੍ਹਿਆਂ ਦੇ ਲੋਕ ਸ਼ਾਮਿਲ ਹੋ ਰਹੇ ਹਨ। ਕਿਸਾਨਾਂ ਵੱਲੋਂ ਦਿੱਤੇ ਧਰਨੇ ਦੀਆਂ ਵੱਖ ਵੱਖ ਤਸਵੀਰਾਂ ਸਾਹਮਣੇ ਆਈਆਂ ਹਨ। ਕਿਸਾਨਾਂ ਵੱਲੋਂ ਜਲੰਧਰ ਵਿਚ ਅਣਮਿਥੇ ਸਮੇਂ ਲਈ ਧਰਨਾ ਦੇਣ ਦੀ ਚਿਤਾਵਨੀ ਕਰਕੇ ਕੈਪਟਨ ਸਰਕਾਰ ਵੱਲੋਂ ਗੰਨੇ ਦੀ ਕੀਮਤ 15 ਰੁਪਏ ਪ੍ਰਤੀ ਕੁਇੰਟਲ ਰੇਟ ਵਧਾ ਦਿੱਤਾ ਗਿਆ ਹੈ।

ਹੁਣ ਲੁਧਿਆਣਾ ਤੋਂ ਜਲੰਧਰ ਜਾਣ ਵਾਲੇ ਲੋਕਾਂ ਨੂੰ ਵਾਇਆ ਨਕੋਦਰ ਜਾਣਾ ਪੈ ਰਿਹਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਆਉਣ ਵਾਲੇ ਟ੍ਰੈਫ਼ਿਕ ਨੂੰ ਹੁਸ਼ਿਆਰਪੁਰ ਚੌਕ ਬਾਈਪਾਸ ਤੋਂ ਰੋਕਿਆ ਗਿਆ ਹੈ। ਹੁਸ਼ਿਆਰਪੁਰ ਨੂੰ ਜਾਣ ਵਾਲੇ ਲੋਕਾਂ ਨੂੰ ਹੁਸ਼ਿਆਰਪੁਰ ਸਾਈਡ ਭੇਜਿਆ ਜਾ ਰਿਹਾ ਹੈ, ਜਦਕਿ ਜਲੰਧਰ ਜਾਣ ਵਾਲੇ ਲੋਕਾਂ ਨੂੰ ਇੱਥੋਂ ਹੀ ਵਾਪਸ ਕੀਤਾ ਜਾ ਰਿਹਾ ਹੈ। ਕਿਸਾਨ ਧਰਨੇ ਕਾਰਨ ਰਾਮਾ ਮੰਡੀ ਚੌਕ (ਜਲੰਧਰ-ਹੁਸ਼ਿਆਰਪੁਰ ਚੌਂਕ) ਨੇੜੇ ਲੱਗੀਆਂ ਵਾਹਨਾਂ ਦੀਆਂ ਲੰਮੀਆਂ ਕਤਾਰਾਂ---

ਉਧਰ ਦੂਸਰੇ ਪਾਸੇ ਇਸ ਧਰਨੇ ਦੇ ਚਲਦਿਆਂ ਜੀ.ਟੀ. ਰੋਡ 'ਤੇ ਵਾਹਨਾਂ ਦੀ ਕਾਫ਼ੀ ਲੰਬੀਆਂ ਲਾਈਨਾਂ ਲੱਗੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਿਨੀ ਦੇਰ ਸਰਕਾਰ ਸਾਡੀ ਮੰਗ ਨਹੀਂ ਮੰਨੇਗੀ ਓਨੀ ਦੇਰ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਸਾਰਿਆਂ ਨੂੰ ਅਪੀਲ ਹੈ ਕਿ ਤੁਸੀ ਵੱਧ ਚੜ ਕੇ ਇਸ ਧਰਨੇ ਵਿਚ ਸ਼ਮੂਲੀਅਤ ਕਰੋ।

ਹੁਸ਼ਿਆਰਪੁਰ ਨੂੰ ਜਾਣ ਵਾਲੇ ਲੋਕਾਂ ਨੂੰ ਹੁਸ਼ਿਆਰਪੁਰ ਸਾਈਡ ਭੇਜਿਆ ਜਾ ਰਿਹਾ ਹੈ, ਜਦਕਿ ਜਲੰਧਰ ਜਾਣ ਵਾਲੇ ਲੋਕਾਂ ਨੂੰ ਇੱਥੋਂ ਹੀ ਵਾਪਸ ਕੀਤਾ ਜਾ ਰਿਹਾ ਹੈ। ਉਧਰ ਦੂਸਰੇ ਪਾਸੇ ਇਸ ਧਰਨੇ ਦੇ ਚਲਦਿਆਂ ਜੀ.ਟੀ. ਰੋਡ 'ਤੇ ਵਾਹਨਾਂ ਦੀ ਕਾਫ਼ੀ ਲੰਬੀਆਂ ਲਾਈਨਾਂ ਲੱਗੀਆਂ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਜਿਨੀ ਦੇਰ ਸਰਕਾਰ ਸਾਡੀ ਮੰਗ ਨਹੀਂ ਮੰਨੇਗੀ ਓਨੀ ਦੇਰ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਸਾਰਿਆਂ ਨੂੰ ਅਪੀਲ ਹੈ ਕਿ ਤੁਸੀ ਵੱਧ ਚੜ ਕੇ ਇਸ ਧਰਨੇ ਵਿਚ ਸ਼ਮੂਲੀਅਤ ਕਰੋ।ਦੱਸ ਦੇਈਏ ਕਿ ਇਹ ਧਰਨਾ ਪੰਜਾਬ ਵਿਚ ਅਣਮਿਥੇ ਸਮੇਂ ਲਈ ਲਗਾਇਆ ਜਾ ਰਿਹਾ ਹੈ।

ਪੰਜਾਬ ਵਿਚ ਗੰਨੇ ਦਾ ਮੁੱਲ ਘੱਟ ਮਿਲ ਰਿਹਾ ਹੈ ਜਦਕਿ ਬਾਕੀ ਸੂਬਿਆਂ ਦੀ ਗੱਲ ਕਰੀਏ ਤੇ ਉਥੇ ਗੰਨੇ ਦਾ ਵੱਧ ਮੁਨਾਫ਼ਾ ਮਿਲ ਰਿਹਾ ਹੈ। ਇਸ ਧਰਨੇ ਕਰਕੇ ਜਲੰਧਰ ਦੇ ਕੋਲ ਦਿੱਲੀ ਨੈਸ਼ਨਲ ਹਾਈਵੇ ਨੰਬਰ- 1 ਬੰਦ ਰਹੇਗਾ।  ਪੰਜਾਬ ਦੇ ਜਲੰਧਰ ਕੈਂਟ ਸਾਹਮਣੇ ਪੱਕਾ ਮੋਰਚਾ 20 ਤਾਰੀਖ ਨੂੰ 7.30 ਵਜੇ ਵਜੇ ਲੱਗੇਗਾ। ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ 'ਤੇ ਪਿਛਲੇ ਸੀਜ਼ਨ ਦਾ 200 ਕਰੋੜ ਰੁਪਏ ਅਜੇ ਵੀ ਬਕਾਇਆ ਹੈ। ਪ੍ਰਾਈਵੇਟ ਮਿੱਲਾਂ ਦਾ 155 ਕਰੋੜ ਰੁਪਏ ਅਤੇ ਸਹਿਕਾਰੀ ਮਿੱਲਾਂ ਦਾ ਗੰਨਾ ਕਿਸਾਨਾਂ ਵੱਲ 45 ਕਰੋੜ ਰੁਪਏ ਦਾ ਬਕਾਇਆ ਹੈ।

Related Post