PM ਮੋਦੀ ਦੇ ਆਪਣੇ ਸੂਬੇ 'ਚ ਕੋਵਿਡ ਨਾਲ ਲੱਗੇ ਲਾਸ਼ਾਂ ਦੇ ਢੇਰ, ਸ਼ਮਸ਼ਾਨ ਘਾਟ ਪਏ ਛੋਟੇ

By  Jagroop Kaur April 18th 2021 06:47 PM

ਦੇਸ਼ ਇਸ ਮੌਕੇ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਹੈ , ਜਿਸ ਦੇ ਲਈ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਅਤੇ ਸਿਹਤ ਵਿਭਾਗ ਵੱਲੋਂ ਪ੍ਰਧਾਨਮੰਤਰੀ ਮੋਦੀ ਨੂੰ ਅਪੀਲ ਕੀਤੀ ਜਾ ਰਹੀ ਤਾਂ ਜੋ ਕੋਰੋਨਾ ਦਾ ਹਾਲ ਕੀਤਾ ਜਾ ਸਕੇ। ਪਰ ਉਥੇ ਹੀ ਇਸ ਵਿਚਾਲੇ ਪ੍ਰਧਾਨ ਮੰਤਰੀ ਦੇ ਆਪਣੇ ਹੀ ਗੜ੍ਹ ਗੁਜਰਾਤ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ।

Covid-19: Centre asks states to handover dead bodies of suspected patients  to families without test results | India News - Times of India

Read More :ਕੋਰੋਨਾ ਨਾਲ ਨਜਿੱਠਣ ਲਈ ਡਾ. ਮਨਮੋਹਨ ਸਿੰਘ ਦੇ ਪੀਐਮ ਮੋਦੀ ਨੂੰ ਸੁਝਾਅ

ਹਾਲਾਤ ਇਹ ਹਨ ਕਿ ਸ਼ਮਸ਼ਾਨਘਾਟਾਂ 'ਚ ਸਸਕਾਰ ਲਈ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਇੱਥੇ ਪਿਛਲੇ ਇੱਕ ਹਫਤੇ ਦੌਰਾਨ ਕੋਰੋਨਾਵਾਇਰਸ ਕਰਕੇ ਹੋਈਆਂ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦਰਮਿਆਨ ਗੁਜਰਾਤ ਦੇ ਕਈ ਸ਼ਮਸ਼ਾਨਘਾਟਾਂ ਵਿੱਚ ਲੋਕਾਂ ਨੂੰ ਆਪਣੇ ਸਕੇ ਸਬੰਧੀਆਂ ਦੀਆਂ ਅੰਤਿਮ ਰਸਮਾਂ ਲਈ ਘੰਟਿਆਂਬੱਧੀ ਕਤਾਰਾਂ ਵਿੱਚ ਖੜ੍ਹ ਕੇ ਉਡੀਕ ਕਰਨੀ ਪੈ ਰਹੀ ਹੈ।

Hundreds Who Died After COVID-19 Infection Not Included in Gujarat Tally:  Report

Also Read | Second wave of coronavirus in India: With 2.61 lakh new cases, India records biggest ever spike

ਦਰਅਸਲ ਹਿੰਦੂ ਆਮ ਕਰਕੇ ਸੂਰਜ ਛਿਪਣ ਮਗਰੋਂ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਦੇ, ਲਿਹਾਜ਼ਾ ਬਹੁਤਿਆਂ ਕੋਲ ਕੋਈ ਬਦਲ ਨਾ ਹੋਣ ਕਰਕੇ ਉਹ ਰਾਤ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਮਜਬੂਰ ਹਨ। ਦੋ ਦਿਨ ਪਹਿਲਾਂ ਸੂਰਤ ਸ਼ਹਿਰ ਦੇ ਉਮਰਾ ਖੇਤਰ ਵਿਚਲੇ ਸ਼ਮਸ਼ਾਨਘਾਟ ਵਿੱਚ ਰਾਤ ਨੂੰ ਇਕ ਵੇਲੇ 25 ਦੇ ਕਰੀਬ ਮ੍ਰਿਤਕ ਦੇਹਾਂ ਦਾ ਸਸਕਾਰ ਕੀਤਾ ਗਿਆ। ਸੂਰਤ ਵਿੱਚੋਂ ਹੀ ਖਬਰਾਂ ਆਈਆਂ ਹਨ ਕਿ ਲਗਾਤਾਰ ਸਸਕਾਰ ਕਰਨ ਕਰਕੇ ਭੱਠੀਆਂ ਤੱਕ ਪਿੱਘਲ ਗਈਆਂ।Are You Even Aware Of Patient Deaths, Poor Hospital Conditions?' Gujarat HC  Raps Govtਵਡੋਦਰਾ ਨਗਰ ਨਿਗਮ ਦੀ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਹਿਤੇਂਦਰ ਪਟੇਲ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਕੁਝ ਸ਼ਮਸ਼ਾਨਘਾਟਾਂ ਵਿੱਚ ਸਸਕਾਰ ਲਈ ਪਈ ਭੀੜ ਕਰਕੇ ਲੋਕਾਂ ਨੂੰ ਰਾਤ ਸਮੇਂ ਦਾਹ ਸਸਕਾਰ ਲਈ ਮਜਬੂਰ ਹੋਣਾ ਪੈ ਰਿਹਾ ਹੈ।ਲੋਕਾਂ ਦੀ ਉਡੀਕ ਨੂੰ ਘਟਾਉਣ ਲਈ ਕੁਝ ਥਾਵਾਂ ’ਤੇ ਬੰਦ ਪਏ ਬਿਜਲਈ ਸ਼ਮਸ਼ਾਨਘਾਟਾਂ ਨੂੰ ਮੁਰੰਮਤ ਮਗਰੋਂ ਮੁੜ ਚਾਲੂ ਕੀਤਾ ਹੈ। ਉਧਰ ਅਹਿਮਦਾਬਾਦ ਸ਼ਹਿਰ ਵਿੱਚ ਪੀੜਤਾਂ ਦੇ ਕੁਝ ਰਿਸ਼ਤੇਦਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਸਕਾਰ ਲਈ ਅੱਠ ਘੰਟਿਆਂ ਤੱਕ ਉਡੀਕ ਕਰਨੀ ਪੈ ਰਹੀ ਹੈ।

Related Post