CBI ਦੀ ਵੱਡੀ ਕਾਰਵਾਈ: ਸਿਸੋਦੀਆ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ, ਦੇਸ਼ ਛੱਡਣ 'ਤੇ ਰੋਕ

By  Riya Bawa August 21st 2022 09:04 AM -- Updated: August 21st 2022 10:25 AM

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (CBI ) ਨੇ ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਦੌਰਾਨ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਸਿਸੋਦੀਆ ਸਮੇਤ 13 ਮੁਲਜ਼ਮਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਸ਼ਨੀਵਾਰ ਨੂੰ ਮਾਮਲੇ 'ਚ ਪੁੱਛਗਿੱਛ ਸ਼ੁਰੂ ਕੀਤੀ ਅਤੇ ਤਿੰਨ ਦੋਸ਼ੀਆਂ ਦੇ ਬਿਆਨ ਦਰਜ ਕੀਤੇ। ਸੀਬੀਆਈ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਸਿਸੋਦੀਆ ਸਮੇਤ 15 ਲੋਕਾਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਸੀਬੀਆਈ ਹੈੱਡਕੁਆਰਟਰ ਬੁਲਾ ਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ।

ਦਿੱਲੀ ਦੀ ਆਬਕਾਰੀ ਨੀਤੀ ਪਾਰਦਿਸ਼ਤਾ ਨਾਲ ਲਾਗੂ ਕੀਤੀ ਗਈ : ਸਿਸੋਦੀਆ

ਦੱਸ ਦੇਈਏ ਕਿ ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਠੀਕ ਪਹਿਲਾਂ ਮਨੀਸ਼ ਸਿਸੋਦੀਆ ਨੇ ਇੱਕ ਟਵੀਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਨੇ ਪੀਐਮ ਮੋਦੀ ਦਾ ਇੱਕ ਪੁਰਾਣਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿੱਚ ਪੀਐਮ ਮੋਦੀ ਸੀਬੀਆਈ ਛਾਪੇਮਾਰੀ ਨੂੰ ਲੈ ਕੇ ਤਤਕਾਲੀ ਯੂਪੀਏ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ, ਉਹ ਕਹਿ ਰਹੇ ਹਨ ਕਿ ਸੀਬੀਆਈ ਦੀ ਛਾਪੇਮਾਰੀ ਗੁਜਰਾਤ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਹੈ। ਸਰਕਾਰ ਏਜੰਸੀ ਦੀ ਵਰਤੋਂ ਕਰ ਰਹੀ ਹੈ। ਇਸ ਨੂੰ ਸਾਂਝਾ ਕਰਦੇ ਹੋਏ ਸਿਸੋਦੀਆ ਨੇ ਲਿਖਿਆ - "ਇਹ ਦੇਖਦੇ ਹੋਏ ਕਿ ਹੌਲੀ ਹੌਲੀ, ਮੌਸਮ ਵੀ ਬਦਲਦੇ ਰਹਿੰਦੇ ਹਨ, ਤੁਹਾਡੀ ਰਫਤਾਰ ਨਾਲ, ਹਵਾਵਾਂ ਵੀ ਹੈਰਾਨ ਹਨ ਸਰ।"

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 20 ਅਗਸਤ ਦੀ ਸਵੇਰ ਨੂੰ ਸੀਬੀਆਈ ਦੀ ਟੀਮ ਨੇ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਸੀ। ਇਹ ਛਾਪੇਮਾਰੀ ਕਰੀਬ 14 ਘੰਟੇ ਚੱਲੀ। ਇਸ ਦੌਰਾਨ ਸੀਬੀਆਈ ਨੇ ਕਿਹਾ ਕਿ ਸਿਸੋਦੀਆ ਅਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਨੀਤੀ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਜਿਸ ਤਹਿਤ ਇਹ ਛਾਪੇਮਾਰੀ ਕੀਤੀ ਗਈ। ਹਾਲਾਂਕਿ ਛਾਪੇਮਾਰੀ ਤੋਂ ਬਾਅਦ ਕੀ ਸਾਹਮਣੇ ਆਇਆ, ਇਹ ਏਜੰਸੀ ਵੱਲੋਂ ਸਪੱਸ਼ਟ ਨਹੀਂ ਕੀਤਾ ਗਿਆ।

ਦਿੱਲੀ ਦੀ ਆਬਕਾਰੀ ਨੀਤੀ ਪਾਰਦਿਸ਼ਤਾ ਨਾਲ ਲਾਗੂ ਕੀਤੀ ਗਈ : ਸਿਸੋਦੀਆ

-PTC News

Related Post