ਲੁਧਿਆਣਾ 'ਚ ਬੈੱਡ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

By  Shanker Badra May 24th 2018 03:32 PM

ਲੁਧਿਆਣਾ 'ਚ ਬੈੱਡ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ:ਲੁਧਿਆਣਾ ਦੇ ਡਿਵੀਜ਼ਨ ਨੰਬਰ ਤਿੰਨ ਦੇ ਨਜ਼ਦੀਕ ਸੋਫੇ ਅਤੇ ਬੈੱਡ ਬਣਾਉਣ ਵਾਲੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ।Ludhiana Bed Manufactured Factory Fireਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ।ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਹੈ।Ludhiana Bed Manufactured Factory Fireਹਾਲਾਂਕਿ ਇਸ ਘਟਨਾ 'ਚ ਲੱਖਾਂ ਦਾ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਪਰ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।Ludhiana Bed Manufactured Factory Fireਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਮੌਜੂਦ ਅਧਿਕਾਰੀਆਂ ਮੁਤਾਬਕ ਫੈਕਟਰੀ 'ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।

-PTCNews

Related Post