ਲੁਧਿਆਣਾ ਬਲਾਸਟ ਮਾਮਲਾ: ਧਮਾਕੇ ਲਈ ਕੀਤਾ ਗਿਆ ਆਰ.ਡੀ.ਐਕਸ ਦਾ ਇਸਤੇਮਾਲ : ਸੂਤਰ

By  Riya Bawa December 24th 2021 02:31 PM

ਲੁਧਿਆਣਾ: ਲੁਧਿਆਣਾ ਜ਼ਿਲ੍ਹਾ ਕਚਹਿਰੀ ਦੀ ਦੂਜੀ ਮੰਜ਼ਿਲ ’ਤੇ ਹੋਏ ਬੰਬ ਧਮਾਕੇ ਨੇ ਸੂਬੇ ਭਰ 'ਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹੋਏ ਇਸ ਹਾਦਸੇ ਨੇ ਲੋਕਾਂ 'ਚ ਡਰ ਪੈਦਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਕਈ ਸਵਾਲ ਖੜੇ ਹੋ ਰਹੇ ਸਨ ਕਿ ਇਹ ਧਮਾਕਾ ਕਿਸ ਨੇ ਕੀਤਾ ਹੈ। ਇਹ ਧਮਾਕਾ ਕਿਵੇਂ ਕੀਤਾ ਗਿਆ ਹੈ, ਖੈਰ ਇਹ ਤਾਂ ਪਤਾ ਨਹੀਂ ਲੱਗਿਆ ਕਿ ਇਹ ਧਮਾਕਾ ਕਿਸ ਨੇ ਕੀਤਾ ਹੈ, ਪਰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਧਮਾਕੇ ਲਈ ਆਰ.ਡੀ.ਐਕਸ ਦਾ ਇਸਤੇਮਾਲ ਕੀਤਾ ਗਿਆ ਸੀ। ਜਿਸ ਦਾ ਖੁਲਾਸਾ NIA ਦੀ ਜਾਂਚ 'ਚ ਹੋਇਆ ਹੈ।

Ludhiana court blast: Section 144 imposed in city, FIR registeredਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਦੁਪਹਿਰ ਨੂੰ ਹੋਏ ਇਸ ਹਾਦਸੇ ਕਾਰਨ ਇੱਕ ਵਿਅਕਤੀ ਦੀ ਮੌਤ ਗਈ ਜਦਕਿ ਕਈ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ਼ ਚੱਲ ਰਿਹਾ ਹੈ।ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ 7 ਮੰਜ਼ਿਲਾ ਇਮਾਰਤ ਵੀ ਨੁਕਸਾਨੀ ਗਈ। ਇਸ ਨਾਲ ਹੀ ਕੋਲ ਹੀ ਮੌਜੂਦ ਦੂਜੀ ਇਮਾਰਤ ਵੀ ਇਸ ਤੋਂ ਅਣਛੋਹੀ ਨਹੀਂ ਰਹੀ। ਉਸ ਇਮਾਰਤ ਦੀਆਂ ਕਈ ਕੰਧਾਂ ਅਤੇ ਪਿੱਲਰਾਂ ਵਿਚ ਵੀ ਤਰੇੜਾਂ ਆ ਗਈਆਂ।

ਹੋਰ ਪੜ੍ਹੋ: ਕਪੂਰਥਲਾ ਕੇਸ 'ਚ ਨਵਾਂ ਮੋੜ, ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ’ਚ ਹਾਈ ਅਲਰਟ ਜਾਰੀ

ਵੀਰਵਾਰ ਦੁਪਹਿਰ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਜ਼ਬਰਦਸਤ ਧਮਾਕੇ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੁੱਝ ਦਿਨ ਪਹਿਲਾਂ ਹੀ ਪਠਾਨਕੋਟ ਏਅਰਬੇਸ ਨੇੜੇ ਵੀ ਧਮਾਕਾ ਹੋਇਆ ਸੀ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਵਿਚ ਹਥਿਆਰ ਅਤੇ ਹੈਂਡ ਗ੍ਰਨੇਡ ਬਰਾਮਦ ਹੋਏ ਸਨ।

PTC News

 

Related Post