ਲੁਧਿਆਣਾ : STF ਤੇ BSF ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ

By  Shanker Badra August 2nd 2019 04:31 PM -- Updated: August 2nd 2019 04:32 PM

ਲੁਧਿਆਣਾ : STF ਤੇ BSF ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ: ਲੁਧਿਆਣਾ : ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ਟੀਮ ਨੇ ਅੱਜ ਸਵੇਰੇ ਭਾਰਤ-ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰੋਂ ਪਾਰ ਜ਼ੀਰੋ ਲਾਈਨ ਤੋਂ ਜ਼ਮੀਨ ਹੇਠ ਦੱਬੀ ਚਾਰ ਕਿੱਲੋ ਪੰਜ ਸੌ ਦਸ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਦੌਰਾਨ ਐੱਸਟੀਐੱਫ ਵੱਲੋਂ ਬਰਾਮਦ ਕੀਤੀ ਹੈਰੋਇਨ ਦੀ ਕੀਮਤ ਅੰਤਰਰਾਸਟਰੀ ਬਜ਼ਾਰ ਵਿੱਚ ਸਾਢੇ 22 ਕਰੋੜ ਰੁਪਏ ਦੱਸੀ ਜਾ ਰਹੀ ਹੈ।

Ludhiana: BSF and STF Indo-Pak border Recover Heroes ਲੁਧਿਆਣਾ : STF ਤੇ BSF ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ

ਇਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਏਆਈਜੀ ਸਨੇਹਦੀਪ ਸ਼ਰਮਾ, ਐੱਸਟੀਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਅਤੇ ਐੱਸਐੱਸਪੀ ਜਗਰਾਓਂ ਸੰਦੀਪ ਗੋਇਲ ਨੇ ਦੱਸਿਆ ਕਿ ਐੱਸਟੀਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਦੀ ਟੀਮ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਫਿਰੋਜ਼ਪੁਰ ਨਾਕਾਬੰਦੀ ਕੀਤੀ ਹੋਈ ਸੀ।

Ludhiana: BSF and STF Indo-Pak border Recover Heroes ਲੁਧਿਆਣਾ : STF ਤੇ BSF ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ

ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਭਾਰਤ -ਪਾਕਿਸਤਾਨ ਬਾਰਡਰ ਕੋਲ ਕੰਡਿਆਲੀ ਤਾਰ ਪਾਰ ਬੁਰਜੀ ਨੰਬਰ 206/6 ਦੇ ਨੇੜੇ ਪਾਕਿਸਤਾਨ ਤੋਂ ਲਿਆਂਦੀ ਗਈ ਹੈਰੋਇਨ ਦੀ ਵੱਡੀ ਖੇਪ ਕਸ਼ਮੀਰ ਸਿੰਘ ਪੁੱਤਰ ਸਾਹਿਬ ਸਿੰਘ ਦੇ ਖੇਤ ਵਿਚ ਦਬਾ ਕੇ ਰੱਖੀ ਗਈ ਹੈ।ਜਿਸ ਤੋਂ ਬਾਅਦ ਪੁਲਿਸ ਨੇ ਸਖਤ ਕਾਰਵਾਈ ਕਰਦੇ ਹੋਏ ਬੀ.ਐੱਸ.ਐੱਫ. ਦੇ ਨਾਲ ਮਿਲ ਕੇ ਜ਼ਮੀਨ 'ਚ ਦਬਾ ਕੇ ਰੱਖੀ 4 ਕਿੱਲੋ 510 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਹੈ।

Ludhiana: BSF and STF Indo-Pak border Recover Heroes ਲੁਧਿਆਣਾ : STF ਤੇ BSF ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕੈਂਬਰਿਜ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੀ 19 ਸਾਲ ਦੀ ਕੁੜੀ ਨੇ ਜਹਾਜ਼ ‘ਚੋਂ 5 ਹਜ਼ਾਰ ਫੁੱਟ ਉਪਰ ਤੋਂ ਮਾਰੀ ਛਾਲ

ਇਸ ਮਾਮਲੇ ਵਿਚ ਅਜੇ ਤਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ, ਜਿਸ ਦੇ ਚੱਲਦੇ ਪੁਲਿਸ ਮੁਲਜ਼ਮਾਂ ਦੀ ਤਲਾਸ਼ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।ਇਸ ਮਾਮਲੇ 'ਚ ਪੁਲਿਸ ਨੇ ਐਨਡੀਪੀਐਸ ਐਕਟ ਦਾ ਮਾਮਲਾ ਦਰਜ ਕਰਕੇ ਅਣਪਛਾਤੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

-PTCNews

Related Post