ਲੁਧਿਆਣਾ : ਕੇਂਦਰੀ ਜੇਲ੍ਹ 'ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ 'ਤੇ ਜੇਲ੍ਹ ਮੰਤਰੀ ਰੰਧਾਵਾ ਨੇ ਦਿੱਤਾ ਇਹ ਬਿਆਨ

By  Shanker Badra June 27th 2019 02:43 PM -- Updated: June 27th 2019 02:46 PM

ਲੁਧਿਆਣਾ : ਕੇਂਦਰੀ ਜੇਲ੍ਹ 'ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ 'ਤੇ ਜੇਲ੍ਹ ਮੰਤਰੀ ਰੰਧਾਵਾ ਨੇ ਦਿੱਤਾ ਇਹ ਬਿਆਨ:ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਵੇਲੇ ਕੈਦੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਖ਼ੂਨੀ ਝੜਪਾਂ ਹੋ ਗਈਆਂ ਸਨ ਪਰ ਅਜੇ ਤੱਕ ਜਾਰੀ ਹਨ। ਇਸ ਦੌਰਾਨ ਪੁਲਿਸ ਵੱਲੋਂ ਭੜਕੇ ਹੋਏ ਇਨ੍ਹਾਂ ਕੈਦੀਆਂ 'ਤੇ ਕਾਬੂ ਪਾਉਣ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕੈਦੀਆਂ ਵੱਲੋਂ ਵੀ ਜੇਲ੍ਹ ਵਿਚ ਸਿਲੰਡਰਾਂ ਤੇ ਹੋਰ ਸਾਮਾਨ ਨੂੰ ਅੱਗ ਲਗਾ ਦਿੱਤੀ ਗਈ ਹੈ। [caption id="attachment_312066" align="aligncenter" width="300"] Ludhiana: Central Jail police and prisoners between clash Jail Minister Randhawa statement ਲੁਧਿਆਣਾ : ਕੇਂਦਰੀ ਜੇਲ੍ਹ 'ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ 'ਤੇ ਜੇਲ੍ਹ ਮੰਤਰੀ ਰੰਧਾਵਾ ਨੇ ਦਿੱਤਾ ਇਹ ਬਿਆਨ[/caption] ਲੁਧਿਆਣਾ ਦੀ ਕੇਂਦਰੀ ਜੇਲ 'ਚ ਹੋਈ ਖੂਨੀ ਝੜਪ 'ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਬਿਆਨ ਦਿੱਤਾ ਹੈ। ਰੰਧਾਵਾ ਨੇ ਕਿਹਾ ਹੈ ਕਿ ਜੇਲ੍ਹ ਅੰਦਰ ਕੈਦੀਆਂ ਨੂੰ ਸਾਰਾ ਦਿਨ ਅੰਦਰ ਬੰਦ ਕਰਕੇ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਲ੍ਹ 'ਚ ਵਰਕ ਕਲਚਰ ਖਤਮ ਹੋ ਗਿਆ ਹੈ ਅਤੇ ਹਾਈ ਪ੍ਰੋਫਾਈਲ ਜੇਲਾਂ 'ਚ ਸੀ.ਆਰ.ਪੀ. ਐੱਫ. ਲਾਈ ਜਾਣੀ ਚਾਹੀਦੀ ਹੈ। [caption id="attachment_312064" align="aligncenter" width="300"]Ludhiana: Central Jail police and prisoners between clash Jail Minister Randhawa statement ਲੁਧਿਆਣਾ : ਕੇਂਦਰੀ ਜੇਲ੍ਹ 'ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ 'ਤੇ ਜੇਲ੍ਹ ਮੰਤਰੀ ਰੰਧਾਵਾ ਨੇ ਦਿੱਤਾ ਇਹ ਬਿਆਨ[/caption] ਉਨ੍ਹਾਂ ਕਿਹਾ ਕਿ ਜੇਲ੍ਹ 'ਚ ਮੋਬਾਇਲ ਹੋਣ ਦੀ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।ਇਸ ਮਾਮਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲ ਕੀਤੀ ਜਾਵੇਗੀ।ਰੰਧਾਵਾ ਨੇ ਏ.ਡੀ.ਜੀ. ਪੀ. ਜੇਲ ਰੋਹਿਤ ਚੌਧਰੀ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਮੰਗੀ ਹੈ।ਜਾਣਕਾਰੀ ਮੁਤਾਬਕ ਬੀਤੀ ਰਾਤ ਸੰਨੀ ਨਾਂ ਦੇ ਗੈਂਗਸਟਰ ਦੀ ਜੇਲ੍ਹ 'ਚ ਮੌਤ ਹੋ ਗਈ ਸੀ। ਉਸ ਦੀ ਮੌਤ ਤੋਂ ਬਾਅਦ ਭੜਕੇ ਕੈਦੀਆਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ। ਫਿਲਹਾਲ ਜੇਲ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਜੇਲ ਦੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ। [caption id="attachment_312065" align="aligncenter" width="300"]Ludhiana: Central Jail police and prisoners between clash Jail Minister Randhawa statement ਲੁਧਿਆਣਾ : ਕੇਂਦਰੀ ਜੇਲ੍ਹ 'ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ 'ਤੇ ਜੇਲ੍ਹ ਮੰਤਰੀ ਰੰਧਾਵਾ ਨੇ ਦਿੱਤਾ ਇਹ ਬਿਆਨ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੁਧਿਆਣਾ : ਕੇਂਦਰੀ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ ਜਾਰੀ , ਕੀ ਹੁਣ ਜੇਲ੍ਹ ਮੰਤਰੀ ਮੰਤਰੀ ਦੇਣਗੇ ਅਸਤੀਫ਼ਾ ਇਨ੍ਹਾਂ ਝੜਪਾਂ ਵਿਚ ਦੋ ਕੈਦੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ,ਇਸ ਦੇ ਨਾਲ ਹੀ ਇੱਕ ਸੀਨੀਅਰ ਪੁਲਿਸ ਮੁਲਾਜ਼ਮ ਸੰਦੀਪ ਵਡੇਰਾ ਸਮੇਤ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।ਇਸ ਦੌਰਾਨ 9 ਕੈਦੀਆਂ ਦੇ ਫ਼ਰਾਰ ਹੋਣ ਦੀ ਸੂਚਨਾ ਹੈ, ਜਿਨ੍ਹਾਂ ਵਿਚੋਂ ਤਿੰਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਜਦਕਿ 6 ਦੀਆਂ ਭਾਲ ਜਾਰੀ ਹੈ। ਪੁਲਿਸ ਵੱਲੋਂ ਜੇਲ੍ਹ ਵਿਚ ਅਜੇ ਵੀ ਗੋਲੀਬਾਰੀ ਜਾਰੀ ਹੈ। -PTCNews

Related Post