ਲੁਧਿਆਣਾ ਫਾਇਰਿੰਗ ਮਾਮਲਾ: ਸਿਰਮਨਜੀਤ ਸਿੰਘ ਬੈਂਸ ਨੂੰ ਪੁੱਛ ਗਿਛ ਤੋਂ ਬਾਅਦ ਕੀਤਾ ਗਿਆ ਰਿਹਾਅ

By  Riya Bawa February 9th 2022 09:30 AM -- Updated: February 9th 2022 11:03 AM

ਲੁਧਿਆਣਾ: ਪੰਜਾਬ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਜਿਸ ਨੂੰ ਲੁਧਿਆਣਾ ਵਿੱਚ ਝੜਪ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਬੀਤੀ ਰਾਤ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਸ ਤੋਂ ਆਈਪੀਸੀ ਦੀ ਧਾਰਾ 307 ਨਹੀਂ ਹਟਾਈ ਗਈ ਹੈ। ਇਸ ਦੀ ਪੁਸ਼ਟੀ ਲੋਕ ਇਨਸਾਫ ਪਾਰਟੀ ਦੇ ਬੁਲਾਰੇ ਨੇ ਕੀਤੀ। ਦੱਸ ਦੇਈਏ ਕਿ ਪੁਲਿਸ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਚੱਲੀ ਗੋਲੀ ਦੇ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਤਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਆਤਮ ਨਗਰ 'ਚ ਹੰਗਾਮੇ ਤੋਂ ਬਾਅਦ ਬੈਂਸ ਤੇ ਸਮਰਥਕਾਂ 'ਤੇ 307 ਦਾ ਪਰਚਾ ਦਰਜ ਕੀਤਾ ਗਿਆ ਹੈ ਪਰ ਹੁਣ ਬੈਂਸ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਜਾਣਕਾਰੀ ਮੁਤਾਬਕ ਸਿਰਮਨਜੀਤ ਸਿੰਘ ਬੈਂਸ ਕੋਰਟ ਕੰਪਲੈਕਸ 'ਚ ਮੌਜੂਦ ਸੀ ਇਸ ਦੌਰਾਨ ਪੁਲਿਸ ਛਾਪੇਮਾਰੀ ਕਰ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਨੇ MLA ਸਿਮਰਨਜੀਤ ਬੈਂਸ ਨੂੰ ਗ੍ਰਿਫਤਾਰ ਕੀਤਾ ਸੀ। ਸਿਮਰਜੀਤ ਬੈਂਸ ਜਦੋਂ ਅਦਾਲਤ ਵਿੱਚ ਵਕੀਲਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਤਾਂ ਪੁਲਿਸ ਨੇ ਪਹਿਲਾਂ ਬਾਰ ਰੂਮ ਵਿਚੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਬਾਰ ਰੂਮ ਵਿੱਚੋਂ ਬਾਹਰ ਨਿਕਲੇ ਤਾਂ ਪੁਲਿਸ ਨੇ ਬੈਂਸ ਨੂੰ ਗ੍ਰਿਫਤਾਰ ਕਰ ਲਿਆ। ਇਸ ਮੌਕੇ ਬੈਂਸ ਨੇ ਦੋਸ਼ ਲਗਾਇਆ ਕਿ ਕਾਂਗਰਸ ਵੱਲੋਂ ਉਨ੍ਹਾਂ ਉਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵਿਰੋਧ ਵੀ ਕੀਤਾ ਗਿਆ। ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਇਥੇ ਪੜ੍ਹੋ ਹੋਰ ਖ਼ਬਰਾਂ: ਇੱਕ ਵਾਰ ਫਿਰ ਮਸੀਹਾ ਬਣਿਆ ਸੋਨੂੰ ਸੂਦ, ਬਚਾਈ ਨੌਜਵਾਨ ਦੀ ਜਾਨ, ਵੇਖੋ ਵੀਡੀਓ ਜਾਣੋ ਪੂਰਾ ਮਾਮਲਾ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀ ਤਰੀਕ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ 'ਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਆਤਮਾ ਨਗਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਾਲ ਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਇਸ ਝੜਪ 'ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਪੰਜ ਵਾਹਨਾਂ ਦੀ ਵੀ ਭੰਨ੍ਹ-ਤੋੜ ਕੀਤੀ ਗਈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ -PTC News

Related Post