ਲੁਧਿਆਣਾ ਗੈਂਗਰੇਪ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ 8 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By  Shanker Badra February 20th 2019 04:36 PM

ਲੁਧਿਆਣਾ ਗੈਂਗਰੇਪ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ 8 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ:ਲੁਧਿਆਣਾ : ਲੁਧਿਆਣਾ ਗੈਂਗਰੇਪ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ ਹੈ।ਜਿਥੇ ਇਲਾਕਾ ਮੈਜਿਸਟ੍ਰੇਟ ਦੇ ਛੁੱਟੀ 'ਤੇ ਹੋਣ ਕਾਰਨ ਡਿਊਟੀ ਮੈਜਿਸਟ੍ਰੇਟ ਭੁਪਿੰਦਰ ਮਿੱਤਲ ਦੀ ਅਦਾਲਤ 'ਚ ਦੋਸ਼ੀਆਂ ਨੂੰ ਪੇਸ਼ ਕੀਤਾ ਗਿਆ ਹੈ।

Ludhiana gangrap case Court Three accused 8 days police remand ਲੁਧਿਆਣਾ ਗੈਂਗਰੇਪ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ 8 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਇਸ ਦੌਰਾਨ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 28 ਫ਼ਰਵਰੀ ਨੂੰ ਹੋਵੇਗੀ।ਇਸ ਤੋਂ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਇਨ੍ਹਾਂ ਤਿੰਨਾਂ ਮੁਲਜ਼ਮਾਂ ਬਲੱਡ ਸੈਂਪਲ ਵੀ ਲਿਆ ਗਿਆ ਹੈ।

Ludhiana gangrap case Court Three accused 8 days police remand ਲੁਧਿਆਣਾ ਗੈਂਗਰੇਪ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ 8 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਲੁਧਿਆਣਾ ਦੇ ਦਾਖਾ 'ਚ ਇੱਕ ਲੜਕੀ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਮਾਮਲੇ ਵਿਚ ਇਹ ਤਿੰਨੇ ਦੋਸ਼ੀ ਪਹਿਲਾਂ 7 ਦਿਨ ਦੇ ਪੁਲਿਸ ਰਿਮਾਂਡ 'ਤੇ ਸਨ।ਜਾਣਕਾਰੀ ਮੁਤਾਬਕ ਪੁਲਿਸ ਰਿਮਾਂਡ ‘ਤੇ ਲੈਣ ਤੋਂ ਬਾਅਦ ਪੁਲਿਸ ਇਨ੍ਹਾਂ ਆਰੋਪੀਆਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ।ਜਿਸ ਦੌਰਾਨ ਉਹਨਾਂ ਨੇ ਇੱਕ ਹੋਰ ਗੈਂਗਰੇਪ ਕਰਨ ਦਾ ਦੋਸ਼ ਕਬੂਲਿਆ ਸੀ।ਪੀੜਤਾ ਨੇ ਬਦਨਾਮੀ ਦੇ ਡਰ ਤੋਂ ਪੁਲਿਸ ਨੂੰ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ।

Ludhiana gangrap case Court Three accused 8 days police remand ਲੁਧਿਆਣਾ ਗੈਂਗਰੇਪ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ 8 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਦੱਸ ਦੇਈਏ ਕਿ ਪਿਛਲੇ ਦਿਨੀਂ ਲੁਧਿਆਣਾ ਦੇ ਮੁੱਲਾਂਪੁਰ ਦਾਖਾ ‘ਚ 12 ਦੇ ਕਰੀਬ ਲੋਕਾਂ ਵੱਲੋਂ ਇੱਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ, ਜਿਸ ਨੇ ਪੂਰੇ ਸੂਬੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ।

-PTCNews

Related Post