ਲੁਧਿਆਣਾ ਅਧੀਨ ਪੈਂਦੇ ਥਾਣੇ 'ਚ ਅਚਾਨਕ ਗੋਲੀ ਚੱਲਣ ਕਾਰਨ ਹੌਲਦਾਰ ਦੀ ਹੋਈ ਮੌਤ

By  Shanker Badra September 3rd 2018 01:33 PM

ਲੁਧਿਆਣਾ ਅਧੀਨ ਪੈਂਦੇ ਥਾਣੇ 'ਚ ਅਚਾਨਕ ਗੋਲੀ ਚੱਲਣ ਕਾਰਨ ਹੌਲਦਾਰ ਦੀ ਹੋਈ ਮੌਤ:ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ -2 'ਚ ਬੀਤੀ ਰਾਤ ਗੋਲੀ ਚੱਲਣ ਕਾਰਨ ਇੱਕ ਹੌਲਦਾਰ ਦੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਹਿਚਾਣ 50 ਸਾਲਾ ਗੁਰਚਰਨ ਸਿੰਘ ਵਜੋਂ ਹੋਈ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੁਰਚਰਨ ਸਿੰਘ ਆਪਣੀ ਰਾਈਫਲ ਲੋੜ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ।ਜਿਸ ਤੋਂ ਬਾਅਦ ਗੁਰਚਰਨ ਸਿੰਘ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTCNews

Related Post