ਲੁਧਿਆਣਾ 'ਚ ਲਗਾਤਾਰ ਵੱਧ ਰਿਹੈ ਕੋਰੋਨਾ ਦਾ ਖ਼ਤਰਾ,ਹੁਣ PCSਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ

By  Shanker Badra July 10th 2020 04:48 PM

ਲੁਧਿਆਣਾ 'ਚ ਲਗਾਤਾਰ ਵੱਧ ਰਿਹੈ ਕੋਰੋਨਾ ਦਾ ਖ਼ਤਰਾ,ਹੁਣ PCSਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ:ਲੁਧਿਆਣਾ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ। ਲੁਧਿਆਣਾ ਵਿਚ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਕੋਰੋਨਾ ਦੀ ਲਪੇਟ 'ਚ ਆ ਰਹੇ ਹਨ ਅਤੇ ਅੱਜ ਇੱਕ ਹੋਰ ਅਧਿਕਾਰੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵਿਚ ਬਤੌਰ ਜੋਨਲ ਕਮਿਸ਼ਨਰ ਸੇਵਾਵਾਂ ਨਿਭਾ ਰਹੇ ਕੁਲਪ੍ਰੀਤ ਸਿੰਘ ਲੈਬ ਜਾਂਚ ਦੌਰਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।ਜਿਸ ਨੂੰ ਏ.ਡੀ.ਸੀ. ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਦੇ ਸੰਪਰਕ 'ਚ ਆਉਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। [caption id="attachment_417005" align="aligncenter" width="300"] Ludhiana PCS official's report Corona positive ਲੁਧਿਆਣਾ 'ਚ ਲਗਾਤਾਰ ਵੱਧ ਰਿਹੈ ਕੋਰੋਨਾ ਦਾ ਖ਼ਤਰਾ, ਹੁਣ PCSਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ[/caption] ਕੁਲਪ੍ਰੀਤ ਸਿੰਘ ਕੋਲ ਜ਼ੋਨ ਡੀ. ਦੇ ਜ਼ੋਨਲ ਕਮਿਸ਼ਨਰ ਦਾ ਚਾਰਜ ਹੈ, ਜਿਸ ਦੇ ਮੱਦੇਨਜ਼ਰ ਪਿਛਲੇ ਦਿਨਾਂ 'ਚ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਨਗਰ ਨਿਗਮ ਦੇ ਕਾਮਿਆਂ ਨੂੰ ਟੈਸਟ ਲੈਣ ਤੋਂ ਬਾਅਦ ਕੁਆਰੰਟਾਈਨ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਡੀ.ਸੀ. ਵਰਿੰਦਰ ਸ਼ਰਮਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਨੇ ਮੀਟਿੰਗਾਂ ਦੌਰਾਨ ਪਾਜ਼ੀਟਿਵ ਅਧਿਕਾਰੀਆਂ ਦੇ ਸੰਪਰਕ ਵਿਚ ਆਉਣ ਦੀ ਵਜ੍ਹਾ ਨਾਲ ਖੁਦ ਨੂੰ ਹੋਮ ਕੁਆਰੰਟਾਈਨ ਕੀਤਾ ਹੋਇਆ ਹੈ ਹਾਲਾਂਕਿ ਡੀ.ਸੀ. ਵਲੋਂ ਪਹਿਲੇ ਦਿਨ ਕਰਵਾਏ ਗਏ ਟੈਸਟ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। [caption id="attachment_417004" align="aligncenter" width="300"] Ludhiana PCS official's report Corona positive ਲੁਧਿਆਣਾ 'ਚ ਲਗਾਤਾਰ ਵੱਧ ਰਿਹੈ ਕੋਰੋਨਾ ਦਾ ਖ਼ਤਰਾ, ਹੁਣ PCSਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ[/caption] ਜਿੱਥੇ ਪੰਜਾਬ ਵਿੱਚ ਪੀ.ਸੀ.ਐੱਸ. ਅਧਿਕਾਰੀਆਂ ਦੇ ਕੋਰੋਨਾ ਦੀ ਲਪੇਟ ਵਿਚ ਆਉਣ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ ,ਓਥੇ ਹੀ ਇਕੱਲੇ ਲੁਧਿਆਣਾ ਵਿੱਚ ਇਹ ਅੰਕੜਾ 5 ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਏ.ਡੀ.ਸੀ. ਜਨਰਲ ਅਮਰਜੀਤ ਬੈਂਸ ,ਏ.ਡੀ.ਸੀ. ਜਗਰਾਂਵ, ਐੱਸ.ਡੀ.ਐੱਮ. ਪਾਇਲ ਤੇ ਖੰਨਾ ਕੋਰੋਨਾ ਨਾਲ ਪੀੜਤ ਪਾਏ ਗਏ ਸਨ। ਹੁਣ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਦੇ ਟੈਸਟ ਪਾਜ਼ੀਟਿਵ ਆਏ ਹਨ। ਦੱਸ ਦੇਈਏ ਕਿ 11 ਪੀਸੀਐੱਸ ਅਧਿਕਾਰੀਆਂ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਰੋਪੜ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਜਲੰਧਰ ਦਿਹਾਤੀ ਦੇ ਐੱਸਐੱਸਪੀ ਨਵਜੋਤ ਸਿੰਘ ਮਾਹਲ ,ਸ਼ਾਹਕੋਟ ਦੇ ਐੱਸਡੀਐੱਮ ਡਾ. ਸੰਜੀਵ ਕੁਮਾਰ ਸ਼ਰਮਾ, ਪਾਇਲ (ਲੁਧਿਆਣਾ) ਦੇ ਐੱਸਡੀਏ ਮਨਕਵਲ ਸਿੰਘ ਚਾਹਲ ,ਦਿੜਬਾ (ਸੰਗਰੂਰ) ਦੇ ਐੱਸਡੀਐੱਮ ਮਨਜੀਤ ਸਿਘ ਚੀਮਾ ,ਐਸਡੀਐਮ ਰੋਪੜ ,ਲੁਧਿਆਣਾ ਦੇ ਏਡੀਸੀ ਜਨਰਲ ਅਮਰਜੀਤ ਸਿੰਘ ਬੈਂਸ, ਐਸਡੀਐਮ ਖੰਨਾ ਸੰਦੀਪ ਸਿੰਘ, ਏਡੀਸੀ ਜਗਰਾਓਂ ਨੀਰੂ ਕਟਿਆਲਾ ਗੁਪਤਾ, ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ, ਐਸਡੀਐਮ ਹੁਸ਼ਿਆਰਪੁਰ ਅਮਿਤ ਮਹਾਜਨ, ਐਸਡੀਐਮ ਫਗਵਾੜਾ , ਐਸਡੀਐਮ ਮੋਹਾਲੀ ਜਗਦੀਪ ਸਿੰਘ, ਐਸਡੀਐਮ ਫਤਿਹਗੜ ਸਾਹਿਬ, ਡਾਇਰੈਕਟਰ ਰੋਜ਼ਗਾਰ ਰਾਜੀਵ ਗੁਪਤਾ ਅਤੇ ਸਕੱਤਰ ਐਸਏਏ ਹਰਜੀਤ ਸਿੰਘ ਤੇ ਸਿਵਲ ਸਰਜਨ ਸੰਗਰੂਰ ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ। -PTCNews

Related Post