#COVID19: ਕਰਫ਼ਿਊ ਦੌਰਾਨ ਘਰੋਂ ਬਾਹਰ ਘੁੰਮਣ ਵਾਲੇ ਹੋ ਜਾਣ ਸਾਵਧਾਨ ! ਘਰ ਨਹੀਂ ਜਾਣਾ ਪਵੇਗਾ ਜੇਲ੍ਹ

By  Shanker Badra March 31st 2020 06:04 PM

#COVID19: ਕਰਫ਼ਿਊ ਦੌਰਾਨ ਘਰੋਂ ਬਾਹਰ ਘੁੰਮਣ ਵਾਲੇ ਹੋ ਜਾਣ ਸਾਵਧਾਨ ! ਘਰ ਨਹੀਂ ਜਾਣਾ ਪਵੇਗਾ ਜੇਲ੍ਹ:ਲੁਧਿਆਣਾ : ਲੁਧਿਆਣਾ 'ਚ ਕੋਰੋਨਾ ਵਾਇਰਸ ਨਾਲ 42 ਸਾਲਾ ਔਰਤ ਦੀ ਮੌਤ ਹੋਣ ਤੋਂ ਬਾਅਦ ਪੁਲਿਸ ਨੇ ਸਖ਼ਤੀ ਕਰ ਦਿੱਤੀ ਹੈ। ਇਸ ਦੌਰਾਨ ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਇਸ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਰਫ਼ਿਊ ਦੌਰਾਨ ਘਰੋਂ ਬਾਹਰ ਘੁੰਮਦਾ ਨਜ਼ਰ ਆਇਆ ਤਾਂ ਉਹ ਆਪਣੇ ਘਰ ਵਾਪਸ ਨਹੀਂ ਜੇਲ੍ਹ ਜਾਵੇਗਾ। ਜਿਸ ਨੂੰ 15 ਦਿਨ ਬਾਅਦ ਛੱਡਿਆ ਜਾਵੇਗਾ। ਇਸ ਦੇ ਲਈ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਨੂੰ ਆਰਜੀ ਤੌਰ 'ਤੇ ਓਪਨ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਦੌਰਾਨ ਲੁਧਿਆਣਾ ਪੁਲਿਸ ਨੇ ਹੁਣ ਤੱਕ ਕਰੀਬ 60 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਬਾਹਰ ਘੁੰਮ ਰਹੇ ਹਨ ,ਉਨ੍ਹਾਂ ਨੂੰ ਵੀ ਹਿਰਾਸਤ ਵਿੱਚ ਲਿਆ ਜਾਵੇਗਾ। ਦੱਸ ਦੇਈਏ ਕਿ ਲੁਧਿਆਣਾ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ 42 ਸਾਲਾ ਔਰਤ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਭਾਰੀ ਫੋਰਸ ਨੇ ਪੂਰੇ ਇਲਾਕੇ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਹੈ। -PTCNews

Related Post