ਲੁਧਿਆਣਾ: ਬੰਦ ਦੌਰਾਨ ਫਸੇ ਲੋਕਾਂ ਲਈ ਮਸੀਹਾ ਬਣ ਕੇ ਆਇਆ ਗੁਰੂ ਦਾ ਇਹ ਸਿੱਖ, ਨਿਭਾਈ ਜਲ ਦੀ ਸੇਵਾ

By  Jashan A August 13th 2019 03:52 PM

ਲੁਧਿਆਣਾ: ਬੰਦ ਦੌਰਾਨ ਫਸੇ ਲੋਕਾਂ ਲਈ ਮਸੀਹਾ ਬਣ ਕੇ ਆਇਆ ਗੁਰੂ ਦਾ ਇਹ ਸਿੱਖ, ਨਿਭਾਈ ਜਲ ਦੀ ਸੇਵਾ,ਲੁਧਿਆਣਾ: ਦਿੱਲੀ ਦੇ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ ‘ਚ ਰਵਿਦਾਸ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਜਿਸ ਦੌਰਾਨ ਵੱਖ-ਵੱਖ ਜਿਲ੍ਹਿਆਂ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਬੰਦ ਦੌਰਾਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਈ ਲੋਕ ਤਾਂ ਜਾਮ 'ਚ ਫਸ ਚੁੱਕੇ ਹਨ। ਉਥੇ ਹੀ ਲੁਧਿਆਣਾ ਵਿਖੇ ਬੰਦ 'ਚ ਫਸੇ ਲੋਕਾਂ ਲਈ ਇਕ ਸਿੱਖ ਬਜ਼ੁਰਗ ਮਸੀਹਾ ਬਣ ਕੇ ਆਇਆ।ਸਿੱਖ ਬਜ਼ੁਰਗ ਪਿੱਠ 'ਤੇ ਪਾਣੀ ਵਾਲੀ ਟੈਂਕੀ ਲੈ ਕੇ ਪਿਆਸੇ ਰਾਹਗੀਰਾਂ ਨੂੰ ਪਾਣੀ ਪਿਆਉਂਦਾ ਨਜ਼ਰ ਆਇਆ।

ਹੋਰ ਪੜ੍ਹੋ:ਜਲੰਧਰ: ਬੰਦ ਦੌਰਾਨ ਪ੍ਰਦਰਸ਼ਨਕਾਰੀ ਨੂੰ ਗੱਡੀ ਨੇ ਮਾਰੀ ਟੱਕਰ

ਜ਼ਿਕਰਯੋਗ ਹੈ ਕਿ ਦਿੱਲੀ ਵਿਕਾਸ ਅਥਾਰਿਟੀ (ਡੀ.ਡੀ.ਏ) ਨੇ ਸੁਪਰੀਮ ਕੋਰਟ ਦੇ ਆਦੇਸ਼ ‘ਤੇ ਪੁਲਿਸ ਬਲ ਦੇ ਨਾਲ ਤੁਗਲਕਾਬਾਦ ਦੇ ਵਨ ਖੇਤਰ ‘ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਨੂੰ ਤੋੜਿਆ ਗਿਆ ਹੈ। ਜਿਸ ਤੋਂ ਬਾਅਦ ਪੂਰੇ ਦੇਸ਼ 'ਚ ਰਵਿਦਾਸ ਭਾਈਚਾਰੇ 'ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।

-PTC News

 

Related Post