ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਘਰ ਨੂੰ ਲੱਗੀ ਭਿਆਨਕ ਅੱਗ, ਡਿੱਗੀ ਇਮਾਰਤ

By  Jashan A January 10th 2019 02:41 PM -- Updated: January 10th 2019 03:44 PM

ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਘਰ ਨੂੰ ਲੱਗੀ ਭਿਆਨਕ ਅੱਗ, ਡਿੱਗੀ ਇਮਾਰਤ,ਲੁਧਿਆਣਾ: ਲੁਧਿਆਣਾ ਦੇ ਮਾਇਆਪੁਰੀ ਇਲਾਕੇ 'ਚ ਸਿਲੰਡਰ ਫਟਣ ਕਾਰਨ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਕਾਰਨ ਘਰ ਦੀ ਇਮਾਰਤ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਕ ਅਚਾਨਕ ਸਿਲੰਡਰ ਫਟਣ ਕਾਰਨ ਪੂਰੇ ਘਰ ਨੂੰ ਅੱਗ ਲੱਗ ਗਈ ਅਤੇ ਮਕਾਨ ਦੀ ਇਮਾਰਤ ਡਿਗ ਗਈ ਤੇ ਘਰ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ।

ludhiana ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਘਰ ਨੂੰ ਲੱਗੀ ਭਿਆਨਕ ਅੱਗ, ਡਿੱਗੀ ਇਮਾਰਤ

ਦੱਸ ਦੇਈਏ ਕਿ ਮਕਾਨ ਦੇ ਹੇਠਲੇ ਹਿੱਸੇ ਨੂੰ ਕਬਾੜ ਰੱਖਣ ਦਾ ਗੋਦਾਮ ਬਣਾਇਆ ਗਿਆ ਸੀ, ਜਦੋਂ ਕਿ ਦੂਜੀ ਮੰਜ਼ਿਲ 'ਤੇ ਪਰਿਵਾਰ ਦੀ ਰਿਹਾਇਸ਼ ਸੀ।ਇਸ ਘਟਨਾ ਤੋਂ ਬਾਅਦ ਲੋਕਾਂ 'ਚ ਹੜਕੰਪ ਮੱਚ ਗਿਆ ਤੇ ਲੋਕ ਪੂਰੇ ਡਰੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ।

ludhiana ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਘਰ ਨੂੰ ਲੱਗੀ ਭਿਆਨਕ ਅੱਗ, ਡਿੱਗੀ ਇਮਾਰਤ

ਇਸ ਹਾਦਸੇ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।ਉਧਰ ਦੂਜੇ ਪਾਸੇ ਪੁਲਿਸ ਵੀ ਇਸ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News

Related Post