ਲੁਧਿਆਣਾ : ਖੇਤਾਂ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

By  Jashan A March 23rd 2019 01:49 PM -- Updated: March 23rd 2019 04:25 PM

ਲੁਧਿਆਣਾ : ਖੇਤਾਂ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ,ਲੁਧਿਆਣਾ: ਲੁਧਿਆਣਾ ਦੇ ਪਿੰਡ ਬਗਾ ਕਲਾਂ 'ਚ ਅੱਜ ਸਵੇਰੇ ਖੇਤਾਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ, ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।

ldh ਲੁਧਿਆਣਾ : ਖੇਤਾਂ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਜਦੋ ਇਸ ਬਾਰੇ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਉਹਨਾਂ ਨੇ ਤੁਰੰਤ ਇਸ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ, ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ: ਕਾਮੇਡੀਅਨ ਕਪਿਲ ਸ਼ਰਮਾ ਇਸ ਸਿਆਲ ਖਾ ਰਹੇ ਨੇ ਵਿਆਹ ਦੇ ਲੱਡੂ ,ਦੇਖੋ ਵਿਆਹ ਦਾ ਕਾਰਡ

ਪੁਲਸ ਮੁਤਾਬਕ ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।ਮ੍ਰਿਤਕ ਦੀ ਲਾਸ਼ 'ਚੋਂ ਤੇਜ਼ ਬਦਬੂ ਆ ਰਹੀ ਸੀ ਅਤੇ ਸਰੀਰ 'ਤੇ ਕੀੜੇ ਚੱਲ ਰਹੇ ਸਨ।ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਦੇ ਹੱਥ-ਪੈਰ ਪਿੱਛਿਓਂ ਰੱਸੀ ਨਾਲ ਬੰਨ੍ਹੇ ਹੋਏ ਸਨ ਅਤੇ ਲਾਸ਼ ਪੂਰੀ ਤਰ੍ਹਾਂ ਗਲ-ਸੜ ਚੁੱਕੀ ਸੀ।

ldh ਲੁਧਿਆਣਾ : ਖੇਤਾਂ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਆਸ-ਪਾਸ ਦੇ ਇਲਾਕੇ ਤੋਂ ਲਾਪਤਾ ਲੋਕਾਂ ਬਾਰੇ ਪਤਾ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

ਹੋਰ ਪੜ੍ਹੋ: ਜਾਮਾ ਮਸਜਿਦ ਇਲਾਕੇ ‘ਚ ਲੁਕੇ ਹਨ 3 ਅੱਤਵਾਦੀ, ਰਾਜਧਾਨੀ ‘ਚ ਹਾਈ ਅਲਰਟ

 

-PTC News

Related Post