ਵੱਡੇ ਪੱਧਰ 'ਤੇ ਕਰਦੇ ਸਨ ਨਸ਼ੇ ਦੀ ਸਪਲਾਈ, ਚੜ੍ਹੇ ਪੁਲਿਸ ਦੇ ਅੜਿੱਕੇ, ਬਾਅਦ 'ਚ ਹੋਇਆ ਇਹ ਕੰਮ !!

By  Joshi October 28th 2018 08:44 AM

ਵੱਡੇ ਪੱਧਰ 'ਤੇ ਕਰਦੇ ਸਨ ਨਸ਼ੇ ਦੀ ਸਪਲਾਈ, ਚੜ੍ਹੇ ਪੁਲਿਸ ਦੇ ਅੜਿੱਕੇ, ਬਾਅਦ 'ਚ ਹੋਇਆ ਇਹ ਕੰਮ !!,ਲੁਧਿਆਣਾ: ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ, ਕੁਝ ਸ਼ਰਾਰਤੀ ਅਨਸਰਾਂ ਵੱਲੋਂ ਨਸ਼ਾ ਤਸਕਰੀ ਨੂੰ ਵਾਧਾ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ ਅਨੇਕਾਂ ਹੀ ਮਾਵਾਂ ਦੇ ਪੁੱਤ ਇਸ ਨਸ਼ੇ ਦੀ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਗਏ ਹਨ, ਜਿੰਨ੍ਹਾਂ ਨੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ।

ਇਸ ਵਧ ਰਹੀ ਨਸ਼ੇ ਦੀ ਆਮਦ 'ਤੇ ਠੱਲ ਪਾਉਣ ਲਈ ਪੰਜਾਬ ਪੁਲਿਸ ਕਈ ਉਪਰਾਲੇ ਕਰ ਰਹੀ ਹੈ, ਜਿਸ ਦੌਰਾਨ ਹੁਣ ਤੱਕ ਉਹਨਾਂ ਵੱਲੋਂ ਕੁਝ ਹੱਦ ਤੱਕ ਕਾਬੂ ਵੀ ਪਾਇਆ ਗਿਆ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਜਿਲ੍ਹੇ ਦਾ ਹੈ, ਜਿਥੇ ਥਾਣਾ ਕੂੰਮਕਲਾਂ ਦੀ ਪੁਲਸ ਨੇ ਜਿਥੇ ਇਕ ਨਸ਼ਾ ਸਮੱਗਲਰ ਨੂੰ ਨਸ਼ੇ ਵਾਲੇ ਪਦਾਰਥ ਸਣੇ ਕਾਬੂ ਕੀਤਾ ਹੈ, ਉਥੇ ਹੀ ਇਕ ਹੋਰ ਸਮੱਗਲਰ ਨੂੰ ਨਾਜਾਇਜ਼ ਸ਼ਰਾਬ ਦੀ ਕਥਿਤ ਸਪਲਾਈ ਕਰਦੇ ਹੋਏ ਕਾਬੂ ਕੀਤਾ ਹੈ,

ਹੋਰ ਪੜ੍ਹੋ: ਪਟਿਆਲਾ ਪੁਲਿਸ ਵੱਲੋਂ ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰ ਵਰਿੰਦਰ ਰਾਣਾ ਨੂੰ ਕੀਤਾ ਕਾਬੂ

ਜਿਨ੍ਹਾਂ ਖਿਲਾਫ ਥਾਣਾ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦੋਸ਼ੀਆਂ ਨੂੰ ਪੁਲਿਸ ਨੇ ਗਸ਼ਤ ਦੇ ਦੌਰਾਨ ਕਾਬੂ ਕੀਤਾ ਹੈ। ਲਖਵੀਰ ਸਿੰਘ ਉਰਫ ਟੂਟੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੌਂਤਾ ਲੁਧਿਆਣਾ ਨੂੰ 10 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ ਕਾਬੂ ਕੀਤਾ।

ਅਤੇ ਦੂਸਰਾ ਦੋਸ਼ੀ ਚੰਡੀਗਡ਼੍ਹ ਤੋਂ ਸਸਤੀ ਸ਼ਰਾਬ ਲਿਆ ਕੇ ਕਟਾਣੀ ਕਲਾਂ ਦੀ ਦਾਣਾ ਮੰਡੀ ’ਚ ਵੇਚਦਾ ਸੀ, ਜਿਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਤੋਂ 12 ਬੋਤਲਾਂ ਸ਼ਰਾਬ ਮਾਰਕਾ ਨੈਨਾ ਵਿਸਕੀ ਦੀਆਂ ਬਰਾਮਦ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਨਾਂ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

—PTC News

Related Post