ਲੁਧਿਆਣਾ 'ਚ ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

By  Jashan A June 16th 2019 09:48 AM

ਲੁਧਿਆਣਾ 'ਚ ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਲੁਧਿਆਣਾ: ਲੁਧਿਆਣਾ ਦੇ ਤਾਜਪੁਰ ਰੋਡ 'ਤੇ ਅੱਜ ਸਵੇਰੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇੱਕ ਕਬਾੜ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਗੋਦਾਮ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਤੇ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਅੱਜ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ।

ਹੋਰ ਪੜ੍ਹੋ:ਲੁਧਿਆਣਾ ‘ਚ ਮਹਿਲਾ ਸਰਕਾਰੀ ਮੁਲਾਜ਼ਮ ਨੇ ਏ.ਡੀ.ਸੀ ‘ਤੇ ਲਗਾਏ ਇਹ ਗੰਭੀਰ ਇਲਜ਼ਾਮ

ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ 'ਚ ਇਹ ਪਹਿਲੀ ਘਟਨਾ ਨਹੀਂ ਹੈ, ਸਗੋਂ ਪਿਛਲੇ ਦਿਨੀਂ ਵੀ ਲੁਧਿਆਣਾ 'ਚ 3 ਫੈਕਟਰੀਆਂ ਨੂੰ ਅੱਗ ਲੱਗ ਗਈ, ਜਿਸ ਕਾਰਨ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ।

-PTC News

Related Post