ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਮਾਰੂ ਹਥਿਆਰ ਵੀ ਬਰਾਮਦ

By  Jashan A December 16th 2019 07:33 PM

ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਮਾਰੂ ਹਥਿਆਰ ਵੀ ਬਰਾਮਦ,ਲੁਧਿਆਣਾ: ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੈਂਬਰਾਂ ਨੂੰ ਕਾਬੂ ਕਰ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ 'ਤੇ ਪਹਿਲਾ ਵੀ ਕਈ ਮੁਕੱਦਮੇ ਦਰਜ ਹਨ। Ludhianaਇਸ ਸਬੰਧੀ ਏਡੀਸੀਪੀ ਲੁਧਿਆਣਾ ਗੁਰਪ੍ਰੀਤ ਸਿੰਘ ਸਿਕੰਦ ਨੇ ਪ੍ਰੈੱਸ ਕਾਨਫਰੰਸ ਕਰਕੇ ਸਬੰਧੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਹੈ।ਉਹਨਾਂ ਦੱਸਿਆ ਕਿ ਪਿੰਡ ਕਾਕੋਵਾਲ ਚੌਕ ਲੁਧਿਆਣਾ ਨੇੜਿਓਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਹੋਰ ਪੜ੍ਹੋ: ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼ਬਨਮਦੀਪ ਨੇ ਕੀਤੇ ਵੱਡੇ ਖ਼ੁਲਾਸੇ ਉਹਨਾਂ ਕਿਹਾ ਕਿ ਮੁਲਜ਼ਮਾਂ ਦੀ ਸ਼ਨਾਖ਼ਤ ਜਤਿੰਦਰ ਉਰਫ ਪੱਪੀ, ਸੋਨੂੰ ਰੋਹਿਤ ਕੁਮਾਰ, ਰਾਕੇਸ਼ ਕੁਮਾਰ ਵਜੋਂ ਹੋਈ ਹੈ, ਮੁਲਜ਼ਮਾਂ ਤੋਂ ਲੋਹੇ ਦੇ ਦਾਤ, ਕ੍ਰਿਪਾਨਾਂ, ਲੋਹੇ ਦੀਆਂ ਰਾਡਾਂ ਅਤੇ ਤਿੰਨ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। Ludhianaਮਿਲੀ ਜਾਣਕਾਰੀ ਮੁਤਾਬਕ ਜਤਿੰਦਰ ਕੁਮਾਰ ਪੀ ਤੇ ਪਹਿਲਾਂ ਵੀ ਤਿੰਨ ਵੱਖ ਵੱਖ ਮਾਮਲੇ ਦਰਜ ਹਨ ਜਦੋਂ ਕਿ ਰਿਤਿਕ ਅਤੇ ਰੋਹਿਤ ਕੁਮਾਰ ਤੇ ਇੱਕ ਇੱਕ ਮਾਮਲਾ ਦਰਜ ਹੈ। ਹਾਲਾਂਕਿ ਰਿਤਿਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। -PTC News

Related Post