ਸ਼ਰਾਬ ਦੀ ਤਸਕਰੀ ਕਰਨ ਵਾਲੇ ਹੋ ਜਾਣ ਸਾਵਧਾਨ , ਭੁਗਤਣਾ ਪਵੇਗਾ ਖ਼ਮਿਆਜ਼ਾ

By  Shanker Badra December 4th 2018 02:06 PM

ਸ਼ਰਾਬ ਦੀ ਤਸਕਰੀ ਕਰਨ ਵਾਲੇ ਹੋ ਜਾਣ ਸਾਵਧਾਨ , ਭੁਗਤਣਾ ਪਵੇਗਾ ਖ਼ਮਿਆਜ਼ਾ:ਲੁਧਿਆਣਾ : ਪੰਜਾਬ ਪੁਲਿਸ ਨੇ ਸੂਬੇ ‘ਚ ਗੈਰ ਕਾਨੂੰਨੀ ਸ਼ਰਾਬ ਦੀ ਆਮਦ ਰੋਕਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।ਇਸ ਮੁਹਿੰਮ ਤਹਿਤ ਪੁਲਿਸ ਸਰਗਰਮ ਹੋ ਗਈ ਹੈ ਅਤੇ ਜਗ੍ਹਾ -ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਦੌਰਾਨ ਪੁਲਿਸ ਨੇ ਭਾਰੀ ਗਿਣਤੀ ‘ਚ ਗੈਰਕਾਨੂੰਨੀ ਸ਼ਰਾਬ ਬਰਾਮਦ ਕੀਤੀ ਹੈ ਪਰ ਤਸਕਰ ਫਰਾਰ ਹੋ ਗਏ ਹਨ।

Ludhiana Punjab Police Illegal Alcohol Space-raid rack Alcohol Recovery ਸ਼ਰਾਬ ਦੀ ਤਸਕਰੀ ਕਰਨ ਵਾਲੇ ਹੋ ਜਾਣ ਸਾਵਧਾਨ , ਭੁਗਤਣਾ ਪਵੇਗਾ ਖ਼ਮਿਆਜ਼ਾ

ਜਾਣਕਾਰੀ ਅਨੁਸਾਰ ਪੁਲਿਸ ਨੇ ਲੁਧਿਆਣਾ ਦੇ ਫੋਕਲ ਪਵਾਇੰਟ 'ਤੇ ਛਾਪੇਮਾਰੀ ਕੀਤੀ ਹੈ।ਇਸ ਦੌਰਾਨ ਪੁਲਿਸ ਨੇ 48 ਗ਼ੈਰਕਾਨੂੰਨੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ।ਪੁਲਿਸ ਨੇ ਦੱਸਿਆ ਕਿ ਇੱਕ ਤਸਕਰ ਪਲਾਸਟਿਕ ਦੇ ਬੈਗ ‘ਚ ਗ਼ੈਰਕਾਨੂੰਨੀ ਸ਼ਰਾਬ ਰੱਖ ਕੇ ਸਪਲਾਈ ਕਰ ਰਿਹਾ ਸੀ।ਇਸ ਸਬੰਧੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ,ਜਿਸ ਦੇ ਅਧਾਰ 'ਤੇ ਇਹ ਛਾਪੇਮਾਰੀ ਕੀਤੀ ਗਈ ਹੈ।ਇਸ ਦੌਰਾਨ ਪੁਲਿਸ ਨੂੰ ਵੇਖ ਦੋਸ਼ੀ ਬੈਗ ਛੱਡ ਮੌਕੇ ਤੋਂ ਫਰਾਰ ਹੋ ਗਏ ਹਨ।

Ludhiana Punjab Police Illegal Alcohol Space-raid rack Alcohol Recovery ਸ਼ਰਾਬ ਦੀ ਤਸਕਰੀ ਕਰਨ ਵਾਲੇ ਹੋ ਜਾਣ ਸਾਵਧਾਨ , ਭੁਗਤਣਾ ਪਵੇਗਾ ਖ਼ਮਿਆਜ਼ਾ

ਇਸ ਤੋਂ ਇਲਾਵਾ ਪੁਲਿਸ ਨੇ ਰਾਜੀਵ ਗਾਂਧੀ ਕਲੋਨੀ ਵਿੱਚ ਨਾਕੇਬੰਦੀ ਕਰਕੇ ਛਾਪੇਮਾਰੀ ਕੀਤੀ ਹੈ।ਇਸ ਦੌਰਾਨ ਪੁਲਿਸ ਨੇ ਕਾਰ ‘ਚੋਂ 23 ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ।ਪੁਲਿਸ ਨੇ ਦੱਸਿਆ ਹੈ ਕਿ ਇਸ ਸਬੰਧੀ ਵੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ,ਜਿਸ ਦੇ ਅਧਾਰ 'ਤੇ ਛਾਪੇਮਾਰੀ ਕੀਤੀ ਗਈ ਹੈ।ਇਸ ਮੌਕੇ ਪੁਲਿਸ ਨੂੰ ਦੇਖ ਕੇ ਤਸਕਰ ਕਾਰ ਛੱਡ ਕੇ ਮੌਕੇ 'ਤੋਂ ਫਰਾਰ ਹੋ ਗਏ ਹਨ।

Ludhiana Punjab Police Illegal Alcohol Space-raid rack Alcohol Recovery ਸ਼ਰਾਬ ਦੀ ਤਸਕਰੀ ਕਰਨ ਵਾਲੇ ਹੋ ਜਾਣ ਸਾਵਧਾਨ , ਭੁਗਤਣਾ ਪਵੇਗਾ ਖ਼ਮਿਆਜ਼ਾ

ਪੁਲਿਸ ਨੇ ਕਾਰ ਅਤੇ ਸ਼ਰਾਬ ਦੀਆਂ ਪੇਟੀਆਂ ਆਪਣੇ ਕਬਜ਼ੇ ਵਿੱਚ ਲੈਣ ਤੋਂ ਬਾਅਦ ਰਾਜੀਵ ਗਾਂਧੀ ਕਲੋਨੀ ਨਿਵਾਸੀ ਟੋਨੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

-PTCNews

Related Post