ਲੁਧਿਆਣਾ: ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਹਿਰ ਦੇ ਸਾਰੇ ਪੈਟਰੋਲ ਪੰਪ 15 ਮਿੰਟਾਂ ਲਈ ਰੱਖੇ ਬੰਦ

By  Jashan A February 15th 2019 05:41 PM

ਲੁਧਿਆਣਾ: ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਹਿਰ ਦੇ ਸਾਰੇ ਪੈਟਰੋਲ ਪੰਪ 15 ਮਿੰਟਾਂ ਲਈ ਰੱਖੇ ਬੰਦ,ਲੁਧਿਆਣਾ: ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਲੁਧਿਆਣਾ ਸ਼ਹਿਰ 'ਚ ਪੈਟਰੋਲ ਪੰਪ ਮਾਲਕਾਂ ਨੇ 15 ਮਿੰਟ ਲਈ ਸਾਰੇ ਪੰਪ ਬੰਦ ਰੱਖੇ।

petrol ਲੁਧਿਆਣਾ: ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਹਿਰ ਦੇ ਸਾਰੇ ਪੈਟਰੋਲ ਪੰਪ 15 ਮਿੰਟਾਂ ਲਈ ਰੱਖੇ ਬੰਦ

ਦੱਸ ਦੇਈਏ ਕਿ ਇਸ ਹਾਦਸੇ ਤੋਂ ਬਾਅਦ ਦੇਸ਼ ਭਰ ਦੇ ਲੋਕਾਂ 'ਚ ਰੋਸ ਜਾਹਰ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਪਾਕਿਸਤਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

petrol ਲੁਧਿਆਣਾ: ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਹਿਰ ਦੇ ਸਾਰੇ ਪੈਟਰੋਲ ਪੰਪ 15 ਮਿੰਟਾਂ ਲਈ ਰੱਖੇ ਬੰਦ

ਪੈਟਰੋਲ ਪੰਪਾਂ 'ਤੇ ਕੰਮ ਕਰਨ ਵਾਲੇ ਕਰਿੰਦਿਆਂ ਨੇ ਦੱਸਿਆ ਕਿ ਦੇਸ਼ ਲਈ ਕੁਰਬਾਨੀ ਦੇਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਵਲੋਂ ਇਹ ਕਦਮ ਚੁੱਕਿਆ ਗਿਆ। ਦੱਸ ਦੇਈਏ ਕਿ ਜੈਸ਼ ਦੇ ਅੱਤਵਾਦੀ ਅਦਿਲ ਅਹਿਮਦ ਉਰਫ ਵਕਾਸ ਕਮਾਂਡੋ ਨੇ ਬੀਤੇ ਦਿਨ ਦੁਪਹਿਰ 3.15 ਵਜੇ ਇਹ ਦਹਿਸ਼ਤੀ ਹਮਲਾ ਕੀਤਾ।

petrol ਲੁਧਿਆਣਾ: ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਹਿਰ ਦੇ ਸਾਰੇ ਪੈਟਰੋਲ ਪੰਪ 15 ਮਿੰਟਾਂ ਲਈ ਰੱਖੇ ਬੰਦ

ਉਸ ਨੇ ਇੱਕ ਗੱਡੀ ਵਿੱਚ ਵਿਸਫੋਟਕ ਸਮੱਗਰੀ ਭਰ ਰੱਖੀ ਸੀ।ਜਿਵੇਂ ਹੀ ਸੀਆਰਪੀਐਫ ਦਾ ਕਾਫਲਾ ਲੇਥਪੋਰਾ ਕੋਲ ਦੀ ਗੁਜਰਿਆ ਤਾਂ ਅੱਤਵਾਦੀਆਂ ਨੇ ਆਪਣੀ ਗੱਡੀ ਫੌਜੀਆਂ ਨਾਲ ਭਰੀ ਬੱਸ ਨਾਲ ਟਕਰਾ ਦਿੱਤੀ।

-PTC News

Related Post