ਅੰਮ੍ਰਿਤਸਰ ਬੰਬ ਧਮਾਕੇ ਤੋਂ ਬਾਅਦ ਪੰਜਾਬ 'ਚ ਵਧਿਆ ਡਰ, ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਲਗਾਏ ਜਾਕਿਰ ਮੂਸਾ ਦੇ ਪੋਸਟਰ

By  Jashan A November 20th 2018 01:40 PM -- Updated: November 20th 2018 01:44 PM

ਅੰਮ੍ਰਿਤਸਰ ਬੰਬ ਧਮਾਕੇ ਤੋਂ ਬਾਅਦ ਪੰਜਾਬ 'ਚ ਵਧਿਆ ਡਰ, ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਲਗਾਏ ਜਾਕਿਰ ਮੂਸਾ ਦੇ ਪੋਸਟਰ,ਲੁਧਿਆਣਾ: ਅੰਮ੍ਰਿਤਸਰ 'ਚ ਹੋਏ ਨਿਰੰਕਾਰੀ ਭਵਨ 'ਤੇ ਗ੍ਰੇਨੇਡ ਹਮਲੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਹੈ। ਜਿਸ ਦੇ ਚੱਲਦੇ ਪੰਜਾਬ ਪੁਲਿਸ ਵੱਲੋਂ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।

zakir ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਕਸ਼ਮੀਰੀ ਅੱਤਵਾਦੀ ਜਾਕਿਰ ਮੂਸਾ ਦੇ ਪੋਸਟਰ ਲਗਾਏ ਗਏ ਹਨ। ਉਥੇ ਹੀ ਪੰਜਾਬ ਪੁਲਿਸ ਵੱਲੋਂ ਆਉਣ ਜਾਣ ਵਾਲੇ ਮੁਸਾਫਰ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਅੰਮ੍ਰਿਤਸਰ ਵਰਗੀ ਵੱਡੀ ਘਟਨਾ ਨਾ ਵਾਪਰ ਸਕੇ।

posterਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਆਰਪੀਐਫ ਅਤੇ ਜੀ.ਆਰ.ਪੀ ਪੁਲਿਸ ਦੇ 500 ਜਵਾਨ ਰੇਲਵੇ ਸਟੇਸ਼ਨ ਉੱਤੇ ਤਾਇਨਾਤ ਕੀਤੇ ਗਏ ਹਨ।ਦੱਸ ਦੇਈਏ ਕਿ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ‘ਤੇ ਬੀਤੇ ਐਤਵਾਰ ਨੂੰ ਗ੍ਰਨੇਡ ਹਮਲਾ ਕੀਤਾ ਗਿਆ ਸੀ।ਇਸ ਗਰਨੇਡ ਧਮਾਕੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜਖ਼ਮੀ ਹੋ ਗਏ ਸਨ।

—PTC News

Related Post