ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਪੋਚਣ ਵਾਲੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਹੋਏ ਅਦਾਲਤ 'ਚ ਪੇਸ਼, 26 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

By  Jashan A January 10th 2019 03:22 PM -- Updated: January 10th 2019 03:23 PM

ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਪੋਚਣ ਵਾਲੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਹੋਏ ਅਦਾਲਤ 'ਚ ਪੇਸ਼, 26 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ,ਲੁਧਿਆਣਾ: ਲੁਧਿਆਣਾ 'ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਮਲਣ ਦੇ ਮਾਮਲੇ 'ਚ ਅੱਜ ਗੁਰਦੀਪ ਗੋਸ਼ਾ ਤੇ ਮੀਤਪਾਲ ਸਿੰਘ ਦੁੱਗਰੀ ਦੀ ਅਦਾਲਤ 'ਚ ਪੇਸ਼ੀ ਹੋਈ। [caption id="attachment_238651" align="aligncenter" width="300"]ludhiana ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਪੋਚਣ ਵਾਲੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਹੋਏ ਅਦਾਲਤ 'ਚ ਪੇਸ਼, 26 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ[/caption] ਪੇਸ਼ੀ ਤੋਂ ਬਾਅਦ ਗੁਰਦੀਪ ਗੋਸ਼ਾ ਦਾ ਕਹਿਣਾ ਹੈ ਕਿ ਉਹਨਾਂ ਨੇ ਕੁਝ ਗਲਤ ਨਹੀਂ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਰਿਮਾਂਡ ਦੌਰਾਨ ਉਨ੍ਹਾਂ 'ਤੇ ਅੱਤਿਆਚਾਰ ਕਰਨ ਵਾਲੇ ਪੁਲਿਸ ਕਰਮੀਆਂ 'ਤੇ ਕਾਰਵਾਈ ਹੋਵੇ। ਹੋਰ ਪੜ੍ਹੋ:ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਦਾ ਮਾਮਲਾ: ਗੁਰਦੀਪ ਗੋਸ਼ਾ ਅਤੇ ਮੀਤਪਾਲ ਸਿੰਘ ਦੁੱਗਰੀ ਜੇਲ੍ਹ ‘ਚੋਂ ਹੋਏ ਰਿਹਾਅ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਨੇ ਅਜੇ ਤੱਕ ਚਾਲਾਨ ਪੇਸ਼ ਨਾ ਕਰਨ ਦੀ ਸੂਰਤ 'ਚ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ।ਜਦੋਂ ਕਿ ਗੋਸ਼ਾ ਅਤੇ ਦੁੱਗਰੀ ਵਲੋਂ ਪੁਲਸ 'ਤੇ ਹਿਰਾਸਤ 'ਚ ਅੱਤਿਆਚਾਰ ਦੇ ਦੋਸ਼ਾਂ 'ਤੇ ਸੁਣਵਾਈ 24 ਜਨਵਰੀ ਨੂੰ ਹੋਵੇਗੀ। [caption id="attachment_238650" align="aligncenter" width="300"]ludhiana ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਪੋਚਣ ਵਾਲੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਹੋਏ ਅਦਾਲਤ 'ਚ ਪੇਸ਼, 26 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ[/caption] ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ‘ਤੇ 1984 ‘ਚ ਹੋਏ ਸਿੱਖ ਕਤਲੇਆਮ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਤੋਂ ਭਾਰਤ ਰਤਨ ਐਵਾਰਡ ਵਾਪਸ ਲੈਣ ਦੀ ਮੰਗ ਹੋ ਰਹੀ ਸੀ।ਇਸੇ ਮੰਗ ਨੂੰ ਲੈ ਕੇ ਸਥਾਨਕ ਲੋਕਾਂ ਨੇ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਾ ਦਿੱਤੀ ਤੇ ਹੱਥਾਂ ‘ਤੇ ਲਾਲ ਰੰਗ ਕਰ ਦਿੱਤਾ ਸੀ।ਜਿਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। -PTC News

Related Post