ਲੁਧਿਆਣਾ 'ਚ ਵਾਪਰਿਆ ਰੂਹ ਕੰਬਾਊ ਸੜਕ ਹਾਦਸਾ, ਜੀਪ 'ਤੇ ਪਲਟਿਆ ਟਰੱਕ

By  Jashan A July 18th 2019 12:00 PM

ਲੁਧਿਆਣਾ 'ਚ ਵਾਪਰਿਆ ਰੂਹ ਕੰਬਾਊ ਸੜਕ ਹਾਦਸਾ, ਜੀਪ 'ਤੇ ਪਲਟਿਆ ਟਰੱਕ,ਲੁਧਿਆਣਾ: ਤੇਜ਼ ਰਫਤਾਰ ਕਾਰਨ ਆਏ ਦਿਨ ਵੱਡੇ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ 'ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਸੜਕ ਹਾਦਸਾ ਲੁਧਿਆਣਾ ਦੇ ਸ਼ੇਰਪੁਰ ਚੌਂਕ ਨੇੜੇ ਵਾਪਰਿਆ ਹੈ।

ਜਿਥੇ ਕੰਟੇਨਰ ਨਾਲ ਭਰਿਆ ਟਰੱਕ ਇਕ ਜੀਪ 'ਤੇ ਪਲਟ ਗਿਆ। ਟਰੱਕ ਮੋੜ ਕੱਟਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਜੀਪ 'ਤੇ ਪਲਟ ਗਿਆ। ਮਿਲੀ ਜਾਣਕਾਰੀ ਮੁਤਾਬਕ ਇਕ ਡਰਾਈਵਰ ਸਵਾਰ ਦੱਸਿਆ ਜਾ ਰਿਹਾ ਹੈ, ਜਿਸ ਨੂੰ ਅਜੇ ਤੱਕ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ।

ਹੋਰ ਪੜ੍ਹੋ : ਗਲੋਬਲ ਕਬੱਡੀ ਲੀਗ ਦੇ ਮੈਚ ਹੁਣ ਖੇਡੇ ਜਾਣਗੇ ਲੁਧਿਆਣਾ 'ਚ, ਇਹ ਚਾਰ ਟੀਮਾਂ ਹੋਣਗੀਆਂ ਆਹਮੋ-ਸਾਹਮਣੇ 

ਫਿਲਹਾਲ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਮੌਕੇ 'ਤੇ ਬਚਾਅ ਕਾਰਜ ਜਾਰੀ ਹਨ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ।

-PTC News

Related Post