ਲੁਧਿਆਣਾ: ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ 1 ਨੌਜਵਾਨ ਦੀ ਮੌਤ

By  Jashan A February 27th 2019 04:58 PM -- Updated: February 27th 2019 07:44 PM

ਲੁਧਿਆਣਾ: ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ 1 ਨੌਜਵਾਨ ਦੀ ਮੌਤ,ਲੁਧਿਆਣਾ: ਪੰਜਾਬ 'ਚ ਦਿਨ ਬ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਿਸ ਦੌਰਾਨ ਹੁਣ ਤੱਕ ਅਨੇਕਾਂ ਲੋਕ ਇਹਨਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਚੁੱਕੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿਥੇ ਮਾਡਲ ਟਾਊਨ ਇਲਾਕੇ 'ਚ ਇਕ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। [caption id="attachment_262544" align="aligncenter" width="300"]ldh ਲੁਧਿਆਣਾ: ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ 1 ਨੌਜਵਾਨ ਦੀ ਮੌਤ[/caption] ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਭਿਮੰਨਿਊ ਵਜੋਂ ਹੋਈ ਹੈ, ਜੋ ਕਿ ਦੁੱਗਰੀ ਇਲਾਕੇ ਨਾਲ ਸਬੰਧ ਰੱਖਦਾ ਹੈ ਤੇ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਮਾਡਲ ਟਾਊਨ ਇਲਾਕੇ 'ਚ ਉਸ ਦੇ ਮੋਟਰਸਾਈਕਲ ਦੀ ਟੱਕਰ ਆਈ-20 ਕਾਰ ਨਾਲ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਅਭਿਮੰਨਿਊ ਦੀ ਮੌਕੇ 'ਤੇ ਹੀ ਮੌਤ ਹੋ ਗਈ। [caption id="attachment_262545" align="aligncenter" width="255"]ldh ਲੁਧਿਆਣਾ: ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ 1 ਨੌਜਵਾਨ ਦੀ ਮੌਤ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾਂ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। -PTC News

Related Post