ਲੁਧਿਆਣਾ: ਸਤਲੁਜ ਦਰਿਆ ਦੇ ਪਾਣੀ ਦਾ ਘਟਿਆ ਪੱਧਰ, ਲੋਕਾਂ ਨੂੰ ਮਿਲੀ ਰਾਹਤ

By  Jashan A August 21st 2019 10:01 AM

ਲੁਧਿਆਣਾ: ਸਤਲੁਜ ਦਰਿਆ ਦੇ ਪਾਣੀ ਦਾ ਘਟਿਆ ਪੱਧਰ, ਲੋਕਾਂ ਨੂੰ ਮਿਲੀ ਰਾਹਤ,ਲੁਧਿਆਣਾ: ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵਧ ਗਿਆ ਸੀ, ਜਿਸ ਕਾਰਨ ਡੈਮ ਦੇ ਫਲੱਡ ਗੇਟ ਖੋਲ੍ਹਣੇ ਪਏ। ਜਿਸ ਕਾਰਨ ਸਤਲੁਜ ਅਤੇ ਬਿਆਸ ਦਰਿਆ ਦਾ ਪਾਣੀ ਪੱਧਰ ਵੱਧ ਗਿਆ ਸੀ, ਜਿਸ ਦੌਰਾਨ ਜਲੰਧਰ, ਲੁਧਿਆਣਾ ਅਤੇ ਰੋਪੜ 'ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ।

satluj river ਲੋਕਾਂ ਆਪਣਾ ਘਰ-ਬਾਰ ਛੱਡਣ ਨੂੰ ਮਜ਼ਬੂਰ ਹੋ ਰਹੇ ਹਨ। ਪਰ ਅਜਿਹੇ 'ਚ ਇਹਨਾਂ ਲੋਕਾਂ ਲਈ ਚੰਗੀ ਖਬਰ ਸ੍ਹਾਮਣੇ ਆ ਰਹੀ ਹੈ ਕਿ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਕਰੀਬ 6 ਫੁੱਟ ਤੋਂ ਜ਼ਿਆਦਾ ਘੱਟ ਗਿਆ, ਜਿਸ ਕਾਰਨ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ।

ਹੋਰ ਪੜ੍ਹੋ: ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼, ਲਾਸ਼ ਬਣ ਪਰਤਿਆ ਇੱਕ ਹੋਰ ਪੰਜਾਬੀ ਨੌਜਵਾਨ

satluj river ਤੁਹਾਨੂੰ ਦੱਸ ਦਈਏ ਕਿ ਸਤਲੁਜ 'ਚ ਪਾਣੀ ਦਾ ਪੱਧਰ ਵਧਣ ਕਾਰਨ ਭੋਲੇਵਾਲ ਕਦੀਮ ਸਮੇਤ ਕਈ ਹੋਰ ਜਗ੍ਹਾ 'ਤੇ ਬੰਨ ਟੁੱਟ ਗਿਆ ਸੀ ਤੇ ਉਸ ਕਾਰਨ ਨੇੜਲੇ ਲੋਕਾਂ ਨੂੰ ਆਪਣੀ ਫਿਕਰ ਹੋਣ ਲੱਗੀ ਸੀ ਕਿ ਕਿਤੇ ਉਨ੍ਹਾਂ ਨਾਲ ਵੀ ਕੋਈ ਘਟਨਾ ਨਾ ਵਾਪਰ ਜਾਵੇ ਪਰ ਅੱਜ ਪਾਣੀ ਦਾ ਪੱਧਰ ਘੱਟ ਹੋਣ ਕਾਰਨ ਲੋਕਾਂ 'ਚ ਖੁਸ਼ੀ ਦੇਖਣ ਨੂੰ ਮਿਲੀ ਹੈ।

-PTC News

Related Post