ਲੁਧਿਆਣਾ: 34 ਸਾਲਾਂ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮਹੱਤਿਆ, ਪਰਿਵਾਰ 'ਚ ਛਾਇਆ ਮਾਤਮ

By  Jashan A January 24th 2019 08:49 PM

ਲੁਧਿਆਣਾ: 34 ਸਾਲਾਂ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮਹੱਤਿਆ, ਪਰਿਵਾਰ 'ਚ ਛਾਇਆ ਮਾਤਮ,ਲੁਧਿਆਣਾ: ਲੁਧਿਆਣਾ ਦੇ ਗੁਰੂ ਅਰਜੁਨ ਦੇਵ ਨਗਰ ਵਿਖੇ ਇੱਕ 34 ਸਾਲਾਂ ਨੌਜਵਾਨ ਵਲੋਂ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ 34 ਸਾਲਾਂ ਨੌਜਵਾਨ ਹਰਵਿੰਦਰ ਸਿੰਘ ਨੇ ਆਤਮਹੱਤਿਆ ਕਰਨ ਤੋਂ ਪਹਿਲਾਂ ਮੋਬਾਇਲ ਫ਼ੋਨ ਤੇ ਵੀਡੀਓ ਬਣਾਈ।

ldh ਲੁਧਿਆਣਾ: 34 ਸਾਲਾਂ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮਹੱਤਿਆ, ਪਰਿਵਾਰ 'ਚ ਛਾਇਆ ਮਾਤਮ

ਜਿਸ ਵਿੱਚ ਉਹ ਕੁਝ ਫਨਾਇੰਸਰਾ ਦੇ ਨਾਮ ਲੈ ਕੇ ਉਹਨਾਂ ਤੇ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਦੋਸ਼ ਲਗਾ ਰਿਹਾ।ਇਹ ਵੀਡੀਓ ਵਾਇਰਲ ਕਰਨ ਤੋਂ ਬਾਅਦ ਉਕਤ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ।

ldh ਲੁਧਿਆਣਾ: 34 ਸਾਲਾਂ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮਹੱਤਿਆ, ਪਰਿਵਾਰ 'ਚ ਛਾਇਆ ਮਾਤਮ

ਮ੍ਰਿਤਕ ਨੌਜਵਾਨ ਦੇ ਭਰਾ ਨੇ ਕਿਹਾ ਫਨਾਇੰਸਰਾ ਦੀਆਂ ਧਮਕੀਆਂ ਕਾਰਣ ਹੀ ਉਸਦੇ ਭਰਾ ਨੇ ਇਹ ਕਦਮ ਚੁੱਕਿਆ ਹੈ। ਇਸ ਦੀ ਸਾਰੀ ਜਾਣਕਾਰੀ ਅਤੇ ਸਬੂਤ ਪੁਲਿਸ ਨੂੰ ਦੇ ਦਿੱਤੇ ਹਨ।ਦੂਜੇ ਪਾਸੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post