ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

By  Jashan A January 8th 2019 07:18 PM

ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ,ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

money ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ 'ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਹੋਰ ਪੜ੍ਹੋ:ਵਿਜੀਲੈਂਸ ਵਲੋਂ ਬੀ.ਡੀ.ਪੀ.ਓ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਉਸ ਵਲੋਂ ਉਸਾਰੇ ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ludhiana ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਬਿਲਡਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

-PTC News

Related Post