ਲੁਧਿਆਣਾ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ

By  Jashan A March 11th 2019 08:19 AM -- Updated: March 11th 2019 02:24 PM

ਲੁਧਿਆਣਾ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ,ਲੁਧਿਆਣਾ: ਬੀਤੇ ਦਿਨ ਯੂਥ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਪਟਿਆਲਾ 'ਚ ਵਿਸ਼ਾਲ ਰੈਲੀ ਕੀਤੀ ਗਈ। ਜਿਸ 'ਚ ਪੰਜਾਬ ਦੇ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਦੇ ਤਹਿਤ ਅੱਜ ਵੀ ਯੂਥ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਲੁਧਿਆਣਾ 'ਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਰੈਲੀ ‘ਚ ਸ਼ਿਰਕਤ ਕਰਨਗੇ।

YAD

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਜੋ ਪੰਜਾਬ ਸਰਕਾਰ ਨੇ ਆਮ ਜਨਤਾ ਨਾਲ ਵਾਅਦੇ ਕੀਤੇ ਸਨ, ਉਹਨਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਦੌਰਾਨ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਜਸਟਿਸ ਰਣਜੀਤ ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਵੰਡ ਕੇ ਕੀਤਾ ਅਨੋਖਾ ਪ੍ਰਦਰਸ਼ਨ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀ ਯੂਥ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਦੇ ਟਾਂਡਾ, ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੇ ਬੀਤੇ ਦਿਨ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਵਿਸ਼ਾਲ ਰੈਲੀ ਕਰ ਵਿਰੋਧੀਆਂ ਨੂੰ ਕੰਬਣੀ ਛੇੜ ਦਿੱਤੀ ਹੈ।

ਦੱਸ ਦੇਈਏ ਕਿ ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਚੁੱਕਾ ਹੈ। ਜਿਸ ਦੌਰਾਨ ਪੰਜਾਬ 'ਚ 7 ਵੇਂ ਗੇੜ 'ਚ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਯੂਥ ਅਕਾਲੀ ਦਲ ਨੇ ਕਮਰ ਕਸ ਲਈ ਹੈ ਤੇ ਲਗਾਤਾਰ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਲਾਮਬੰਦ ਕੀਤਾ ਜਾ ਰਿਹਾ ਹੈ।

-PTC News

Related Post