ਨੌਜਵਾਨ ਨੂੰ ਸੈਰ ਕਰਨੀ ਪਈ ਮਹਿੰਗੀ, ਵਾਪਰਿਆ ਇਹ ਭਾਣਾ, ਜਾਣੋ ਮਾਮਲਾ

By  Jashan A November 22nd 2018 12:10 PM -- Updated: November 22nd 2018 12:56 PM

ਨੌਜਵਾਨ ਨੂੰ ਸੈਰ ਕਰਨੀ ਪਈ ਮਹਿੰਗੀ, ਵਾਪਰਿਆ ਇਹ ਭਾਣਾ, ਜਾਣੋ ਮਾਮਲਾ,ਲੁਧਿਆਣਾ: ਲੁਧਿਆਣਾ ਦੇ ਡਾਬਾ ਇਲਾਕੇ 'ਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਥੇ ਅੱਜ ਸਵੇਰੇ ਕੁਝ ਅਣਪਛਾਤੇ ਲੋਕਾਂ ਵਲੋਂ ਇਕ ਫਾਈਨਾਂਸਰ ਨੂੰ ਗੋਲੀ ਮਾਰ ਦਿੱਤੀ ਹੈ। ਸੂਤਰਾਂ ਅਨੁਸਾਰ ਅੱਜ ਸਵੇਰੇ ਇਹ ਘਟਨਾ ਘਟੀ।

ਉਕਤ ਫਾਈਨਾਂਸਰ ਇੱਕ ਚੱਕੀ ਕੋਲ ਆਪਣੇ ਕੁੱਤੇ ਨੂੰ ਘੁੰਮਾ ਰਿਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ ਅਤੇ ਫਰਾਰ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਫਾਈਨਾਂਸਰ ਦੇ ਸਿਰ ਦੇ ਪਿਛਲੇ ਹਿੱਸੇ 'ਚ ਗੋਲੀ ਮਾਰੀ ਗਈ ਹੈ। ਹੋ ਗਏ।

ਇਸ ਘਟਨਾ ਦਾ ਪਤਾ ਚੱਲਦੇ ਹੀ ਲੋਕਾਂ ਦੀ ਭੀੜ ਜਮ੍ਹਾ ਹੋ ਗਈ ਅਤੇ ਪੀੜਤ ਨੂੰ ਸਪਤਾਲ ਭਰਤੀ ਕਰਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

—PTC News

Related Post