ਲੁਧਿਆਣਾ: STF ਦੀ ਟੀਮ ਨੇ 20 ਕਿਲੋਂ ਤੋਂ ਵੱਧ M Fetamine ਆਈਸ ਡਰੱਗ ਕੀਤੀ ਬਰਾਮਦ

By  Pardeep Singh June 28th 2022 03:25 PM -- Updated: June 28th 2022 03:42 PM

ਲੁਧਿਆਣਾ: ਲੁਧਿਆਣਾ ਵਿੱਚ STF ਦੀ ਟੀਮ ਨੇ 20 ਕਿਲੋ 8 ਗ੍ਰਾਮ M fetamine ice ਡਰੱਗ ਬਰਾਮਦ ਕੀਤੀ ਹੈ। ਇਸ ਬਾਰੇ ਏਆਈਜੀ ਐਸਟੀਐਫ ਸਨੇਹਦੀਪ ਸ਼ਰਮਾ  ਦਾ ਕਹਿਣਾ ਹੈ ਕਿ ਦੋ ਨਸ਼ਾ ਤਸਕਰਾਂ ਨੂੰ 20 ਕਿਲੋਂ ਤੋਂ ਵੱਧ M fetamine ice ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ M fetamine ice ਦੀ ਤਸਕਰੀ ਲੁਧਿਆਣਾ ਵਿੱਚ ਹੋ ਰਹੀ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਇੱਥੇ ਦੋ ਤਸਕਰਾ ਦੇ ਪਿਛੇ ਕੋਈ ਵੱਡਾ ਗਿਰੋਹ ਹੈ। ਡਰੱਗ ਬਾਰੇ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਇਸ ਕੀਮਤ 200 ਕਰੋੜ ਤੋਂ ਵਧੇਰੇ ਹੋਵੇਗੀ। ਏਆਈਜੀ ਐਸਟੀਐਫ ਸਨੇਹਦੀਪ ਸ਼ਰਮਾ ਦਾ ਕਹਿਣਾ ਹੈ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਪਿਛਲੇ 4-5 ਸਾਲ ਤੋਂ ਕੰਮ ਕਰ ਰਹੇ ਹਾਂ। ਐਸਟੀਐਫ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਜਲਦ ਹੀ ਡਰੱਗ ਤਸਕਰਾ ਦੀ ਤੈਅ ਤੱਕ ਪਹੁੰਚਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਨਸ਼ਾ ਤਸਕਰ ਬੋਬੀ ਉੱਤੇ ਪਹਿਲਾ ਅਫੀਮ ਦਾ ਮਾਮਲਾ ਦਰਜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਸ਼ਾ ਦੀ ਕੀਮਤ ਬਾਰੇ ਨਹੀਂ ਦੱਸ ਸਕਦਾ ਹੈ।  ਅਧਿਕਾਰੀ ਦਾ ਕਹਿਣਾ ਹੈ ਕਿ ਇਹ ਕੈਮੀਕਲ ਬੇਸ ਡਰੱਗ ਹੈ ਅਤੇ ਇਹ ਬੇਹੱਦ ਹੀ ਖਤਰਨਾਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੁਧਿਆਣਾ ਦੇ ਕਈ ਥਾਵਾਂ ਉੱਤੇ ਛਾਪੇਮਾਰੀ ਕਰ ਰਹੇ ਹਾਂ।ਉਨ੍ਹਾਂ ਦਾ ਕਹਿਣਾ ਹੈ ਕਿ ਦੋਵੇਂ ਨਸ਼ਾ ਤਸਕਰਾਂ ਦਾ ਹੋਰ ਸੂਬਿਆ ਨਾਲ ਤਾਰ ਜੁੜ ਰਹੇ ਹਨ। ਏਆਈਜੀ ਐਸਟੀਐਫ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ, ਜੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਸੁਨੇਤ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਜਾ ਰਹੇ ਸਨ ਕਿ ਮੁਖਬਰੀ ਦੇ ਆਧਾਰ 'ਤੇ ਬੀ.ਆਰ.ਐੱਸ.ਨਗਰ ਟੀ-ਪੁਆਇੰਟ ਨੇੜੇ ਕਾਬੂ ਕਰ ਲਿਆ ਗਿਆ। ਮੁਲਜ਼ਮ ਪਿਛਲੇ 5 ਸਾਲਾਂ ਤੋਂ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਨ। ਮੁਲਜ਼ਮਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਇਸ ਤੋਂ ਇਲਾਵਾ ਇਨ੍ਹਾਂ ਦਾ ਨੈੱਟਵਰਕ ਹੋਰਨਾਂ ਸੂਬਿਆਂ ਨਾਲ ਵੀ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਚੱਲ ਰਹੀ ਹੈ। ਇਸੇ ਤਰ੍ਹਾਂ ਇਸ ਮਾਮਲੇ ਦਾ ਇੱਕ ਹੋਰ ਮੁਲਜ਼ਮ ਅਜੇ ਵੀ ਫਰਾਰ ਹੈ। ਮੁਲਜ਼ਮ ਖ਼ਿਲਾਫ਼ ਐਸਟੀਐਫ ਮੁਹਾਲੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਮਾਈਨਿੰਗ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ, ਕਿਹਾ-ਭ੍ਰਿਸ਼ਟਾਚਾਰ ਕਰਨ ਵਾਲੇ ਤੇ ਹੋਵੇਗੀ ਕਾਰਵਾਈ -PTC News

Related Post