ਲੁਧਿਆਣਾ : ਐੱਸਟੀਐੱਫ ਨੇ 2.50 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

By  Shanker Badra January 22nd 2020 10:20 AM

ਲੁਧਿਆਣਾ : ਐੱਸਟੀਐੱਫ ਨੇ 2.50 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ:ਲੁਧਿਆਣਾ : ਐੱਸਟੀਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਗੁਲਸ਼ਨ ਕੁਮਾਰ ਵਾਸੀ ਟਰਾਂਸਪੋਰਟ ਨਗਰ ਲੁਧਿਆਣਾ ਵਜੋਂ ਹੋਈ ਹੈ।ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ।

Ludhiana: STF Arrested for drug smuggling with 2.50 crore heroin ਲੁਧਿਆਣਾ :  ਐੱਸਟੀਐੱਫ ਨੇ 2.50 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਇਸ ਸਬੰਧੀ ਐਸਟੀਐਫ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਮੁਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਸੀ ਕਿ ਇਕ ਨਸ਼ਾ ਤਸਕਰ ਟਰਾਂਸਪੋਰਟ ਨਗਰ 'ਚ ਆਪਣੇ ਮੋਟਰਸਾਈਕਲ 'ਤੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਕਰਨ ਆ ਰਿਹਾ ਹੈ।

Ludhiana: STF Arrested for drug smuggling with 2.50 crore heroin ਲੁਧਿਆਣਾ :  ਐੱਸਟੀਐੱਫ ਨੇ 2.50 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਜਿਸ'ਤੇ ਐਸਟੀਐਫ ਨੇ ਸਖ਼ਤ ਕਾਰਵਾਈ ਕਰਦੇ ਹੋਏ ਡੀ.ਐਸ ਪੀ. ਪਵਨਜੀਤ ਚੌਧਰੀ ਦੀ ਅਗਵਾਈ ਤਹਿਤ ਸਪੈਸ਼ਲ ਨਾਕਾਬੰਦੀ ਕੀਤੀ। ਜਦੋਂ ਸਾਹਮਣੇ ਤੋਂ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ ਤਾਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 510 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਕਾਂਟਾ ਤੇ 95 ਖਾਲੀ ਲਿਫਾਫੇ ਬਰਾਮਦ ਕੀਤੇ ਗਏ ਹਨ।

-PTCNews

Related Post