ਲੁਧਿਆਣਾ 'ਚ STF ਦੀ ਟੀਮ ਨੇ SHO ਤੇ ਉਸ ਦੇ ਡਰਾਈਵਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

By  Shanker Badra February 19th 2020 02:55 PM -- Updated: February 19th 2020 03:06 PM

ਲੁਧਿਆਣਾ 'ਚ STF ਦੀ ਟੀਮ ਨੇ SHO ਤੇ ਉਸ ਦੇ ਡਰਾਈਵਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ:ਲੁਧਿਆਣਾ : ਲੁਧਿਆਣਾ ਦੀ ਐੱਸ.ਟੀ.ਐੱਫ. ਦੀ ਟੀਮ ਨੇ ਥਾਣਾ ਡਵੀਜ਼ਨ ਨੰਬਰ-2 ਦੇ ਐੱਸ.ਐੱਚ.ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ। [caption id="attachment_389967" align="aligncenter" width="300"]Ludhiana STF team Arrested SHO Amandeep Singh Gill and driver with heroin ਲੁਧਿਆਣਾ 'ਚ STF ਦੀ ਟੀਮ ਨੇ SHO ਤੇ ਉਸ ਦੇ ਡਰਾਈਵਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ[/caption] ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀਆਂ ਦੇ ਕੁਝ ਕੌਮਾਂਤਰੀ ਨਸ਼ਾ ਤਸਕਰਾਂ ਨਾਲ ਸੰਬੰਧਾਂ ਦਾ ਵੀ ਖ਼ੁਲਾਸਾ ਹੋਇਆ ਹੈ। ਕਥਿਤ ਦੋਸ਼ੀਆਂ ਵਿਰੁੱਧ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਇਸ ਸਬੰਧੀ ਅਜੇ ਕੋਈ ਵੀ ਪੁਲਿਸ ਅਧਿਕਾਰੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ। [caption id="attachment_389968" align="aligncenter" width="300"]Ludhiana STF team Arrested SHO Amandeep Singh Gill and driver with heroin ਲੁਧਿਆਣਾ 'ਚ STF ਦੀ ਟੀਮ ਨੇ SHO ਤੇ ਉਸ ਦੇ ਡਰਾਈਵਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ[/caption] ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਹੈਰੋਇਨ ਤੋਂ ਇਲਾਵਾ ਕੁਝ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਹੈ,ਜਿਸ ਕਰਕੇ ਇਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। -PTCNews

Related Post