ਲੁਧਿਆਣਾ 'ਚ ਕੁੱਝ ਅਣਪਛਾਤੇ ਨੌਜਵਾਨਾਂ ਨੇ ਅਕਾਲੀ ਆਗੂ 'ਤੇ ਕੀਤੀ ਫਾਇਰਿੰਗ

By  Shanker Badra October 6th 2018 01:49 PM -- Updated: October 6th 2018 01:51 PM

ਲੁਧਿਆਣਾ 'ਚ ਕੁੱਝ ਅਣਪਛਾਤੇ ਨੌਜਵਾਨਾਂ ਨੇ ਅਕਾਲੀ ਆਗੂ 'ਤੇ ਕੀਤੀ ਫਾਇਰਿੰਗ:ਪੰਜਾਬ ਅੰਦਰ ਜਦੋਂ ਦੀ ਕਾਂਗਰਸ ਸਰਕਾਰ ਆਈ ਹੈ ਤਾਂ ਅਕਾਲੀ ਆਗੂਆਂ 'ਤੇ ਲਗਾਤਰ ਹਮਲੇ ਹੋ ਰਹੇ ਹਨ।ਅਜਿਹਾ ਹੀ ਮਾਮਲਾ ਹੁਣ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ।ਜਿੱਥੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਅਕਾਲੀ ਆਗੂ 'ਤੇ ਫਾਇਰਿੰਗ ਕੀਤੀ ਗਈ ਹੈ।ਇਸ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਅਕਾਲੀ ਆਗੂ ਮਨਜਿੰਦਰ ਸਿੰਘ ਇਨੋਵਾ ਗੱਡੀ ਵਿੱਚ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਤਾਂ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਗਿੱਲ ਨੇੜੇ ਕੁੱਝ ਅਣਪਛਾਤੇ ਨੌਜਵਾਨਾਂ ਨੇ ਮਨਜਿੰਦਰ ਸਿੰਘ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਇਹ ਹਮਲੇ ਵਿੱਚ ਅਕਾਲੀ ਆਗੂ ਮਨਜਿੰਦਰ ਸਿੰਘ ਵਾਲ ਵਾਲ ਬਚ ਗਏ ਹਨ। ਦੱਸ ਦੇਈਏ ਕਿ ਮਨਜਿੰਦਰ ਸਿੰਘ ਅਕਾਲੀ ਦਲ ਦਾ ਸਾਬਕਾ ਬਲਾਕ ਸਮਿਤੀ ਮੈਂਬਰ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTCNews

Related Post