ਲੁਧਿਆਣਾ: ਵਿਜੀਲੈਂਸ ਬਿਊਰੋ ਨੇ ਮਾਰਕੀਟ ਕਮੇਟੀ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

By  Shanker Badra February 5th 2020 10:44 AM

ਲੁਧਿਆਣਾ: ਵਿਜੀਲੈਂਸ ਬਿਊਰੋ ਨੇ ਮਾਰਕੀਟ ਕਮੇਟੀ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ:ਲੁਧਿਆਣਾ : ਵਿਜੀਲੈਂਸ ਬਿਊਰੋ ਪੰਜਾਬ ਨੇ ਮਾਰਕੀਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਰਿਕਾਰਡਰ-ਕਮ-ਸੁਪਰਵਾਈਜ਼ਰ ਹਰੀ ਰਾਮ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਦੋਸ਼ੀ ਆਕਸ਼ਨ ਰਿਕਾਰਡਰ ਨੂੰ ਸ਼ਿਕਾਇਤ ਕਰਤਾ ਸਾਜਨ ਵਧਵਾ, ਵਾਸੀ ਲੁਧਿਆਣਾ ਦੀ ਸ਼ਿਕਾਇਤ ਉੱਤੇ ਗ੍ਰਿਫ਼ਤਾਰ ਕੀਤਾ ਹੈ।

Ludhiana: Vigilance Bureau Arrested market committee employees for taking bribe ਲੁਧਿਆਣਾ:ਵਿਜੀਲੈਂਸ ਬਿਊਰੋ ਨੇ ਮਾਰਕੀਟ ਕਮੇਟੀ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਇਸ ਦੌਰਾਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਰਾਜਾ ਲਕਸ਼ਨ ਨਾਮ ਦੀ ਕੰਪਨੀ ਜੋ ਨਵੀਂ ਸਬਜ਼ੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਇਨ੍ਹਾਂ ਗੱਡੀਆ ਵਿੱਚ ਜੋ ਮਾਲ ਆਉਂਦਾ ਹੈ, ਇਸ ਸਬੰਧੀ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦਾ ਰੇਟ ਅਤੇ ਭਾਰ ਘੱਟ ਲਿਖਣ ਤੇ ਐਂਟਰੀਆਂ ਵੀ ਘੱਟ ਪਾਉਣ ਬਦਲੇ ਉਕਤ ਆਕਸ਼ਨ ਰਿਕਾਰਡਰ ਨੇ 17,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 15,000 ਰੁਪਏ ਵਿੱਚ ਤੈਅ ਹੋਇਆ ਹੈ।

Ludhiana: Vigilance Bureau Arrested market committee employees for taking bribe ਲੁਧਿਆਣਾ:ਵਿਜੀਲੈਂਸ ਬਿਊਰੋ ਨੇ ਮਾਰਕੀਟ ਕਮੇਟੀ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਵਿਜੀਲੈਂਸ ਨੇ ਪੜਤਾਲ ਉਪਰੰਤ ਉਕਤ ਆਕਸ਼ਨ ਰਿਕਾਰਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

-PCTNews

Related Post