ਮੱਧ ਪ੍ਰਦੇਸ਼ 'ਚ ਡਿੱਗੀ ਕਾਂਗਰਸ ਸਰਕਾਰ, ਕਮਲਨਾਥ ਨੇ ਦਿੱਤਾ ਅਸਤੀਫਾ

By  Jashan A March 20th 2020 01:49 PM -- Updated: March 20th 2020 01:53 PM

ਨਵੀਂ ਦਿੱਲੀ: ਮੱਧ ਪ੍ਰਦੇਸ਼ 'ਚ ਕਾਂਗਰਸ ਸਰਕਾਰ 15 ਮਹੀਨਿਆਂ 'ਚ ਹੀ ਡਿੱਗ ਗਈ। ਦਰਅਸਲ ਮੁੱਖ ਮੰਤਰੀ ਕਮਲਨਾਥ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਕਮਲਨਾਥ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ।

ਇਸ ਦੌਰਾਨ ਕਮਲਨਾਥ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦੀ ਗੱਲ ਕਹੀ। ਇਸ ਤੋਂ ਬਾਅਦ ਉਨ੍ਹਾਂ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਿਆ।

ਹੋਰ ਪੜ੍ਹੋ: ਅੰਮ੍ਰਿਤਸਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ

https://twitter.com/ANI/status/1240911566570008576?s=20

ਦੱਸ ਦੇਈਏ ਕਿ 22 ਵਿਧਾਇਕਾਂ ਦੇ ਅਸਤੀਫ਼ੇ ਤੋਂ ਬਾਅਦ ਕਮਲਨਾਥ ਸਰਕਾਰ ਕੋਲ ਬਹੁਮਤ ਨਹੀਂ ਸੀ ਅਤੇ ਅੱਜ ਸ਼ਾਮ ਨੂੰ ਫਲੋਰ ਟੈਸਟ ਹੋਣਾ ਸੀ। ਇਸ ਤੋਂ ਪਹਿਲਾਂ ਹੀ ਕਮਲਨਾਥ ਨੇ ਅਸਤੀਫੇ ਦਾ ਐਲਾਨ ਕਰ ਦਿੱਤਾ।

-PTC News

Related Post