ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 7 ਲੋਕਾਂ ਦੀ ਮੌਤ

By  Shanker Badra May 18th 2020 03:17 PM

ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 7 ਲੋਕਾਂ ਦੀ ਮੌਤ:ਗਵਾਲੀਅਰ : ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿਚ ਇੰਦਰਗੰਜ ਰੋਸ਼ਨੀ ਘਰ ਰੋਡ 'ਤੇ ਇਕ 3 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ ਹੈ , ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਝੁਲਸ ਗਏ ਹਨ।ਓਥੇ ਕੇਦਾਰਨਾਥ ਗੋਇਲ ਪਰਿਵਾਰ ਦੇ 16 ਲੋਕ ਇਸ ਇਮਾਰਤ ਦੇ ਅੰਦਰ ਫਸੇ ਹੋਏ ਸਨ।

ਮਿਲੀ ਜਾਣਕਾਰੀ ਮੁਤਾਬਕ ਇੱਥੋ ਦੇ ਇੰਦਰਗੰਜ ਚੌਰਾਹੇ 'ਤੇ ਸਥਿਤ ਇਕ ਪੇਂਟ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਨੇ ਦੇਖਦੇ -ਦੇਖਦੇ ਪੂਰੇ ਮਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਦੁਕਾਨ ਦੇ ਉੱਪਰਲੀ ਮੰਜ਼ਿਲ 'ਤੇ ਬਣੇ ਮਕਾਨ 'ਚ ਪਰਿਵਾਰ ਰਹਿੰਦਾ ਸੀ। ਅੱਗ ਲੱਗਣ ਕਾਰਨ ਇਹ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਸ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸ਼ੁਰੂ ਵਿਚ ਦੋ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਸੀ ਪਰ ਬਾਅਦ ਵਿਚ ਗਿਣਤੀ 7 'ਤੇ ਪਹੁੰਚ ਗਈ ਹੈ।

ਓਥੇ ਰੈਸਕਿਊ ਟੀਮ ਨਾਲ ਪੁਲਿਸ ਲੋਕਾਂ ਨੂੰ ਬਾਹਰ ਕੱਢ ਰਹੀ ਹੈ, ਜਿਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਗਈਆਂ ਹਨ, ਜਿਨ੍ਹਾਂ 'ਚ 3 ਬੱਚਿਆਂ ਸਮੇਤ 4 ਔਰਤਾਂ ਸ਼ਾਮਲ ਹਨ। ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਪਤਾ ਨਹੀਂ ਚੱਲ ਸਕਿਆ ਹੈ।

-PTCNews

Related Post