ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ

By  Shanker Badra June 29th 2019 02:10 PM

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ:ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਈ ਗਈ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ।

Maharaja Ranjit Singh Anniversary Regarding Gurdwara Sri Manji Sahib Event ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ

ਇਸ ਮੌਕੇ ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ।ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।

Maharaja Ranjit Singh Anniversary Regarding Gurdwara Sri Manji Sahib Event ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕੀਤੀ ਮੀਟਿੰਗ

ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਬਰਸੀ ਮੌਕੇ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦ ਕਰਨਾ ਇਕ ਚੰਗਾ ਉੱਦਮ ਹੈ।ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਬਘੇਲ ਸਿੰਘ ਤੇ ਨਿਸ਼ਾਨ ਸਿੰਘ, ਸੁਪਰਵਾਈਜ਼ਰ ਕਾਬਲ ਸਿੰਘ ਤੇ ਕੁੰਦਨ ਸਿੰਘ ਆਦਿ ਮੌਜੂਦ ਸਨ।

-PTCNews

Related Post