ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ

By  Shanker Badra April 26th 2019 05:16 PM -- Updated: April 26th 2019 05:37 PM

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ:ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

Maharaja Ranjit Singh Death anniversary Pakistan going jatha SGPC passport ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ 3 ਮਈ 2019 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।

Maharaja Ranjit Singh Death anniversary Pakistan going jatha SGPC passport ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਨੇ ਮੰਗੇ ਪਾਸਪੋਰਟ

ਹੋਰ ਖਬਰਾਂ: ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਵਾਂਗ ਅਕਾਲ ਪੁਰਖ ਅੱਗੇ ਹੋਰ ਨਿਮਰ ਬਣਾਉਣ ਲਈ ਕਰਨਗੇ ਅਰਦਾਸ

ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

-PTCNews

Related Post