ਹੁਣ ਮਹਾਰਾਸ਼ਟਰ 'ਚ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਬੱਸ ਦੀ ਟਰੱਕ ਨਾਲ ਹੋਈ ਟੱਕਰ , 4 ਦੀ ਮੌਤ,15 ਜ਼ਖਮੀ

By  Shanker Badra May 19th 2020 01:43 PM

ਹੁਣ ਮਹਾਰਾਸ਼ਟਰ 'ਚ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਬੱਸ ਦੀ ਟਰੱਕ ਨਾਲ ਹੋਈ ਟੱਕਰ , 4 ਦੀ ਮੌਤ,15 ਜ਼ਖਮੀ:ਮੁੰਬਈ : ਕੋਰੋਨਾ ਲਾਕਡਾਊਨ ਦੌਰਾਨ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਨਾਲ ਹਾਦਸਿਆਂ ਦਾ ਸਿਲਸਿਲਾ ਜਾਰੀ ਹੈ। ਮਹਾਰਾਸ਼ਟਰ 'ਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਦੀ ਅਚਾਨਕ ਟਰੱਕ ਨਾਲ ਜਾ ਟੱਕਰ ਹੋ ਗਈ ਹੈ। ਇਸ ਹਾਦਸੇ 'ਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 15 ਜ਼ਖਮੀ ਹੋਏ ਹਨ।

ਇਸ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਬਿਹਾਰ ਦੇ ਭਾਗਲਪੁਰ 'ਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਟਰੱਕ ਦੀ ਬੱਸ ਨਾਲ ਹੋਈ ਭਿਆਨਕ ਟੱਕਰ ਵਿੱਚ 9 ਮਜ਼ਦੂਰਾਂ ਦੀ ਮੌਤ ਹੋ ਗਈ ਸੀ ਜਦਕਿ 12 ਹੋਰ ਜ਼ਖਮੀ ਹੋਏ ਸਨ।

ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਟ ਕਾਰਨ 24 ਮਾਰਚ ਤੋਂ ਲਾਕਡਾਊਨ ਜਾਰੀ ਹੈ। ਲਾਕਡਾਊਨ ਕਾਰਨ ਦੇਸ਼ ਵਿਚ ਆਵਾਜਾਈ ਸੇਵਾਵਾਂ ਠੱਪ ਹਨ, ਜਿਸ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰਾਂ ਦੀ ਪਰੇਸ਼ਾਨੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਹਾਲਾਤ ਤੋਂ ਪਰੇਸ਼ਾਨ ਮਜ਼ਦੂਰ ਪੈਦਲ ਹੀ ਤੁਰਨ ਲਈ ਮਜਬੂਰ ਹਨ ਅਤੇ ਹੁਣ ਤੱਕ ਕਈ ਮਜ਼ਦੂਰ ਹਾਦਸਿਆਂ ਵਿਚ ਮਾਰੇ ਜਾ ਚੁੱਕੇ ਹਨ।

-PTCNews

Related Post