ਮਹਾਰਾਸ਼ਟਰ ਵਿਧਾਨ ਸਭਾ ਚੋਣਾਂ: ਨਾਗਪੁਰ 'ਚ ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ

By  Jashan A October 21st 2019 11:25 AM

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ: ਨਾਗਪੁਰ 'ਚ ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ,ਨਾਗਪੁਰ: ਪੰਜਾਬ ਦੇ 4 ਹਲਕਿਆਂ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ, ਹਰਿਆਣਾ ਵਿਧਾਨ ਸਭਾ ਚੋਣਾਂ ਅਤੇ ਮਹਾਰਾਸ਼ਟਰ 'ਚ 288 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ।

ਸਵੇਰੇ ਤੋਂ ਸਾਰੇ ਸੂਬਿਆਂ 'ਚ ਵੋਟਰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ ਤੇ ਆਪਣੇ ਆਪਣੇ ਚਹੇਤੇ ਉਮੀਦਵਾਰਾਂ ਦੇ ਹੱਕ 'ਚ ਲੋਕ ਵੋਟਾਂ ਪਾ ਰਹੇ ਹਨ। ਇਸ ਦੌਰਾਨ ਕਈ ਬਾਲੀਵੁੱਡ ਅਦਕਾਰ, ਖਿਡਾਰੀ ਅਤੇ ਰਾਜਨੀਤਿਕ ਦਲਾਂ ਦੇ ਦਿੱਗਜਾਂ ਵੱਲੋਂ ਵੀ ਵੋਟਾਂ ਪਾਈਆਂ ਜਾ ਰਹੀਆਂ ਹਨ।

ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਫਦ ਨੇ ਮੌਨਸੂਨ ਇਜਲਾਸ ਦਾ ਸਮਾਂ ਵਧਾਉਣ ਲਈ ਸਪੀਕਰ ਨੂੰ ਸੌਂਪਿਆ ਮੰਗ ਪੱਤਰ

https://twitter.com/ANI/status/1186112186038382592?s=20

ਜਿਸ ਦੇ ਤਹਿਤ ਅੱਜ ਨਾਗਪੁਰ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਕੰਚਨ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ।

ਤੁਹਾਨੂੰ ਦੱਸ ਦਈਏ ਕਿ ਮਹਾਰਾਸ਼ਟਰ 'ਚ ਚੋਣਾਂ ਨੂੰ ਲੈ ਕੇ ਜਿਥੇ ਵੋਟਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਉਮੀਦਵਾਰਾਂ 'ਚ ਇਸ ਤਿਉਹਾਰ ਨੂੰ ਲੈ ਕੇ ਖੁਸ਼ੀ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ 'ਤੇ ਅੱਜ ਸਵੇਰੇ ਤੋਂ ਵੋਟਾਂ ਪੈ ਰਹੀਆਂ ਹਨ ,ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

-PTC News

Related Post