ਮਹਾਰਾਸ਼ਟਰ ਦੇ ਰਾਜਪਾਲ ਨੇ ਭਾਜਪਾ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ

By  Jashan A November 10th 2019 09:46 AM

ਮਹਾਰਾਸ਼ਟਰ ਦੇ ਰਾਜਪਾਲ ਨੇ ਭਾਜਪਾ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ,ਮੁੰਬਈ: ਮਹਾਰਾਸ਼ਟਰ 'ਚ ਬੀਤੀ 21 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾ ਚੁੱਕੇ ਹਨ। ਜਿਸ ਦੌਰਾਨ ਅਜੇ ਤੱਕ ਵੀ ਮਹਾਰਾਸ਼ਟਰ 'ਚ ਸਰਕਾਰ ਨਹੀਂ ਬਣ ਸਕੀ ਹੈ।

ਅਜਿਹੇ 'ਚ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਭਾਰਤੀ ਜਨਤਾ ਪਾਰਟੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਵਿਧਾਨ ਸਭਾ ਚੋਣ 'ਚ ਬੀਜੇਪੀ 105 ਸੀਟ ਹਾਸਲ ਕਰ ਸਭ ਤੋਂ ਵੱਡੀ ਪਾਰਟੀ ਬਣੀ ਸੀ। ਜਿਸ ਕਾਰਨ ਰਾਜਪਾਲ ਨੇ ਭਾਜਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਦੇਵੇਂਦਰ ਫੜਨਵੀਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ 'ਚ 24 ਅਕਤੂਬਰ ਨੂੰ ਆਏ ਚੋਣ ਨਤੀਜਿਆਂ ਤੋਂ ਬਾਅਦ 15 ਦਿਨ ਲੰਘ ਚੁੱਕੇ ਹਨ ਪਰ ਨਾ ਤਾਂ ਕੋਈ ਪਾਰਟੀ ਅਤੇ ਨਾ ਹੀ ਕਿਸੇ ਪਾਰਟੀ ਦੀ ਗਠਜੋੜ ਸਰਕਾਰ ਬਣਾਉਣ ਲਈ ਅੱਗੇ ਆਈ। ਇਸੇ ਕਾਰਨ ਰਾਜਪਾਲ ਨੇ ਖੁਦ ਸਰਕਾਰ ਬਣਾਉਣ ਦੀਆਂ ਸੰਭਾਵਾਨਾਵਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ।

-PTC News

Related Post