ਮਹਾਰਾਸ਼ਟਰ: ਊਧਵ ਠਾਕਰੇ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

By  Riya Bawa June 29th 2022 10:04 PM -- Updated: June 29th 2022 10:05 PM

ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਨੇਤਾ ਊਧਵ ਠਾਕਰੇ ਨੇ ਫੇਸਬੁੱਕ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਊਧਵ ਠਾਕਰੇ ਨੇ ਵੀ ਐਮਐਲਸੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਭਲਕੇ ਯਾਨੀ 30 ਜੂਨ ਨੂੰ ਫਲੋਰ ਟੈਸਟ ਕਰਵਾਉਣ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਠਾਕਰੇ ਨੇ ਕਿਹਾ ਕਿ ਮੈਂ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਦਾ ਹਾਂ।

ਉਨ੍ਹਾਂ ਨੇ ਕਿਹਾ ਕਿ ਮੈਨੂੰ ਉੱਥੇ ਜਾਣ ਦੀ ਲੋੜ ਨਹੀਂ ਸੀ। ਇਸ ਲਈ ਮੈਂ ਵਿਧਾਨ ਪ੍ਰੀਸ਼ਦ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਰਿਹਾ ਹਾਂ।ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਕੋਈ ਅਫਸੋਸ ਨਹੀਂ ਹੈ ਕਿ ਮੈਂ ਅਸਤੀਫਾ ਦੇ ਰਿਹਾ ਹਾਂ। ਊਧਵ ਨੇ ਕਿਹਾ ਕਿ ਇਸ ਸਭ 'ਚ ਮੇਰਾ ਆਉਣਾ ਨਹੀਂ ਸੀ, ਇਸ ਲਈ ਮੈਂ ਪਹਿਲਾਂ ਹੀ ਮੁੱਖ ਮੰਤਰੀ ਨਿਵਾਸ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਮੈਂ ਸ਼ਿਵ ਸੈਨਾ ਦਫ਼ਤਰ ਜਾਵਾਂਗਾ।

 

 

Related Post