ਮਹਿੰਦਰ ਸਿੰਘ ਆਹਲੀ ਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਪ੍ਰਗਟਾਇਆ ਅਫਸੋਸ

By  Shanker Badra January 8th 2019 04:13 PM -- Updated: January 8th 2019 06:50 PM

ਮਹਿੰਦਰ ਸਿੰਘ ਆਹਲੀ ਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਪ੍ਰਗਟਾਇਆ ਅਫਸੋਸ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਮਹਿੰਦਰ ਸਿੰਘ ਆਹਲੀ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।

Mahender Singh Ahli Mother Mohinder Kaur death Bhai Longowal Sorrow ਮਹਿੰਦਰ ਸਿੰਘ ਆਹਲੀ ਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਪ੍ਰਗਟਾਇਆ ਅਫਸੋਸ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ,ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ,ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਮਹਿੰਦਰ ਸਿੰਘ ਆਹਲੀ ਨਾਲ ਦੁੱਖ ਸਾਂਝਾ ਕੀਤਾ ਹੈ।

Mahender Singh Ahli Mother Mohinder Kaur death Bhai Longowal Sorrow ਮਹਿੰਦਰ ਸਿੰਘ ਆਹਲੀ ਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਪ੍ਰਗਟਾਇਆ ਅਫਸੋਸ

ਇਸੇ ਦੌਰਾਨ ਮਾਤਾ ਮਹਿੰਦਰ ਕੌਰ ਜੀ ਦਾ ਅੰਤਮ ਸੰਸਕਾਰ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਜਿਥੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਸ਼ਿਰਕਤ ਕੀਤੀ ਤੇ ਮਾਤਾ ਜੀ ਦੀ ਮ੍ਰਿਤਕ ਦੇਹ ’ਤੇ ਦੋਸ਼ਾਲੇ ਭੇਟ ਕੀਤੇ।

-PTCNews

Related Post