ਅੱਜ ਹੋਣਗੇ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੇ ਮੁੱਖ ਸਮਾਗਮ, ਵੱਡੀਆਂ ਸ਼ਖਸੀਅਤਾਂ ਦੀ ਹੋਵੇਗੀ ਸ਼ਮੂਲੀਅਤ

By  Jagroop Kaur November 17th 2020 10:06 AM -- Updated: November 17th 2020 10:27 AM

ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ 17 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। 100 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਹ ਸਮਾਗਮ ਸਵੇਰੇ 10.30 ਵਜੇ ਤੋਂ ਲੈਕੇ 2.30 ਸੰਪਨ ਕੀਤੇ ਜਾਣਗੇ । ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਇਹ ਸਮਾਗਮ ਧਾਰਮਿਕ ਜਥੇਬੰਦੀ ਲਈ ਯਾਦਗਾਰੀ ਹੋਵੇਗਾ। ਦੱਸਣਯੋਗ ਹੈ ਕਿ ਸ਼ਤਾਬਦੀ ਸਮਾਗਮ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਤੋਂ ਇਲਾਵਾ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਅਤੇ ਢਾਡੀ ਜਥੇ ਵੀ ਹਾਜ਼ਰੀ ਭਰਨਗੇ।

ਇਸ ਤੋਂ ਇਲਾਵਾ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ 'ਚ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿਚ ਜਥਾ ਵੀ ਪਹੁੰਚੇਗਾ।

ਜ਼ਿਕਰਯੋਗ ਹੈ ਕਿ ਇਸ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸ਼ਤਾਬਦੀ ਸਬੰਧੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ ਹੈ। ਦੱਸਣਯੋਗ ਹੈ ਕਿ ਇਹ ਚਿੱਤਰ ਪ੍ਰਦਰਸ਼ਨੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਦੇ 31 ਚਿੱਤਰਕਾਰਾਂ ਦੀ ਵਰਕਸ਼ਾਪ ਲਗਾ ਕੇ ਤਿਆਰ ਕੀਤੀ ਗਈ ਹੈ। ਇਨ੍ਹਾਂ ਤਿਆਰ ਕੀਤੇ ਗਏ ਚਿੱਤਰਾਂ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਅਤੇ ਲੱਗੇ ਮੋਰਚਿਆਂ ਨੂੰ ਬਿਆਨਿਆ ਗਿਆ ਹੈ।

ਹੋਰ ਪੜ੍ਹੋ :ਜਾਣੋ, SGPC ਦੇ 100 ਸਾਲਾ ਦੇ ਸੁਨਹਿਰੀ ਇਤਿਹਾਸ ਦੀਆਂ ਚੁਣੌਤੀਆਂ ਤੇ ਪ੍ਰਾਪਤੀਆਂ

Related Post