Harsimrat Kaur Badal ਨੇ ਹਲਕਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦਾ ਕੀਤਾ ਦੌਰਾ, ਸੁਣੀਆਂ ਵਰਕਰਾਂ ਦੀਆਂ ਮੁਸ਼ਕਿਲਾਂ
Harsimrat Kaur Badal : ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦਾ ਦੌਰਾ ਕੀਤਾ। ਹਰਸਿਮਰਤ ਕੌਰ ਬਾਦਲ ਨੇ ਦੌਰੇ ਦੌਰਾਨ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਿਖੇ ਹਲਕੇ ਦੇ ਲੋਕਾਂ ਅਤੇ ਅਕਾਲੀ ਵਰਕਰਾਂ ਦੇ ਘਰੇ ਜਾ ਕੇ ਦੁੱਖ ਸੁੱਖ ਸਾਂਝਾ ਕੀਤਾ ਹੈ
Harsimrat Kaur Badal : ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦਾ ਦੌਰਾ ਕੀਤਾ। ਹਰਸਿਮਰਤ ਕੌਰ ਬਾਦਲ ਨੇ ਦੌਰੇ ਦੌਰਾਨ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਿਖੇ ਹਲਕੇ ਦੇ ਲੋਕਾਂ ਅਤੇ ਅਕਾਲੀ ਵਰਕਰਾਂ ਦੇ ਘਰੇ ਜਾ ਕੇ ਦੁੱਖ ਸੁੱਖ ਸਾਂਝਾ ਕੀਤਾ ਹੈ।
ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਦੇ ਹਵਾਲੇ ਕਰਕੇ ਪੰਜਾਬ ਨੂੰ ਕੇਜਰੀਵਾਲ ਕੋਲ ਠੇਕੇ 'ਤੇ ਚੜਾ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਅੱਧਾ ਪੰਜਾਬ ਪਾਣੀ ਵਿੱਚ ਡੁੱਬ ਰਿਹਾ ਹੈ ਪਰ ਸਰਕਾਰਾਂ ਤੇ ਹਕੂਮਤ ਦਾ ਫਰਜ਼ ਬਣਦਾ ਹੈ ਕਿ ਇਸ ਦੌਰਾਨ ਉਹਨਾਂ ਦੀ ਮਦਦ ਕੀਤੀ ਜਾਵੇ ਪਰ ਸਿਰਫ ਮੁੱਖ ਮੰਤਰੀ ਫੋਟੋ ਖਿਚਵਾ ਕੇ ਵਾਪਸ ਆ ਗਿਆ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹਨਾਂ ਲੋਕਾਂ ਦੀ ਮਦਦ ਕੀਤੀ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਦਾ ਰਾਜ ਚੱਲ ਰਿਹਾ ਹੈ ਤੇ ਲੋਕ ਚੋਰੀਆਂ- ਡਕੈਤੀਆਂ ਅਤੇ ਲੁੱਟਾਖੋਹਾਂ ਤੋਂ ਕਾਫ਼ੀ ਪਰੇਸ਼ਾਨ ਹਨ। ਹਰਸਿਮਰਤ ਕੌਰ ਬਾਦਲ ਨੇ ਗਰੀਬ ਲੋਕਾਂ ਦੇ ਕੱਟੇ ਜਾ ਰਹੇ ਆਟਾ ਦਾਲ ਕਾਰਡਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਖਰਚਾ ਕੇਜਰੀਵਾਲ ਨੂੰ ਚਮਕਾਉਣ ਲਈ ਇਸ਼ਤਿਆਰਾਂ 'ਤੇ ਖਰਚ ਕੀਤਾ ਜਾ ਰਿਹਾ ਹੈ,ਉਸ ਨਾਲ ਗਰੀਬਾਂ ਨੂੰ ਆਟਾ ਦਾਲ ਦਿੱਤਾ ਜਾਵੇ।