ਲੁਧਿਆਣਾ ਚ ਜਾਗੋ ਸਮਾਗਮ ਚ ਚੱਲੀਆਂ ਗੋਲੀਆਂ

Punjab News: ਪੰਜਾਬ ਦੇ ਲੁਧਿਆਣਾ ਦੀ ਈਸ਼ਵਰ ਕਲੋਨੀ ਵਿੱਚ ਜਾਗੋ ਸਮਾਗਮ ਦੌਰਾਨ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਇਕ ਪਾਸਿਓਂ ਨੌਜਵਾਨਾਂ ਨੇ ਦੂਜੇ ਪਾਸੇ ਗੋਲੀਆਂ ਚਲਾ ਦਿੱਤੀਆਂ।

By  Amritpal Singh December 7th 2024 10:23 AM

Punjab News: ਪੰਜਾਬ ਦੇ ਲੁਧਿਆਣਾ ਦੀ ਈਸ਼ਵਰ ਕਲੋਨੀ ਵਿੱਚ ਜਾਗੋ ਸਮਾਗਮ ਦੌਰਾਨ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਇਕ ਪਾਸਿਓਂ ਨੌਜਵਾਨਾਂ ਨੇ ਦੂਜੇ ਪਾਸੇ ਗੋਲੀਆਂ ਚਲਾ ਦਿੱਤੀਆਂ। ਹਮਲੇ 'ਚ ਇਕ ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਹੱਥ 'ਚ ਗੋਲੀ ਲੱਗਣ ਕਾਰਨ ਉਸ ਨੂੰ ਦਾਖਲ ਕਰਵਾਇਆ ਗਿਆ।

ਜ਼ਖਮੀ ਨੌਜਵਾਨ ਦੀ ਪਛਾਣ 26 ਸਾਲਾ ਬਲਵਿੰਦਰ ਸਿੰਘ ਵਾਸੀ ਗੁਰੂ ਅੰਗਦ ਕਾਲੋਨੀ ਵਜੋਂ ਹੋਈ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਤਰਖਾਣ ਦਾ ਕੰਮ ਕਰਦਾ ਹੈ। ਉਹ ਆਪਣੇ ਇੱਕ ਗਰੀਬ ਦੋਸਤ ਦੇ ਘਰ ਹੋ ਰਹੇ ਜਾਗੋ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਜਿੱਥੇ ਸਮਾਗਮ ਵਿੱਚ ਆਏ ਦੋ ਹੋਰ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਝਗੜੇ ਤੋਂ ਬਾਅਦ ਉਕਤ ਨੌਜਵਾਨਾਂ 'ਚੋਂ ਇਕ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਬਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉੱਥੇ ਹੀ ਡਿੱਗ ਪਿਆ। ਗੋਲੀਬਾਰੀ ਤੋਂ ਬਾਅਦ ਸਮਾਗਮ ਵਿੱਚ ਭਗਦੜ ਮੱਚ ਗਈ। ਸਮਾਗਮ ਵਿੱਚ ਆਏ ਲੋਕਾਂ ਨੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸ ਨੂੰ ਦਾਖਲ ਕਰਵਾਇਆ ਗਿਆ ਅਤੇ ਮਾਮਲੇ ਦੀ ਸੂਚਨਾ ਥਾਣਾ ਸ਼ਿਮਲਾਪੁਰੀ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Post