ਮਜੀਠਾ: ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਅਕਾਲੀ ਦਲ ਦਾ ਸੰਘਰਸ਼ ਰਹੇਗਾ ਜਾਰੀ : ਬਿਕਰਮ ਮਜੀਠੀਆ

By  Jashan A January 10th 2020 02:35 PM

ਮਜੀਠਾ: ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਅਕਾਲੀ ਦਲ ਦਾ ਸੰਘਰਸ਼ ਰਹੇਗਾ ਜਾਰੀ : ਬਿਕਰਮ ਮਜੀਠੀਆ , ਮਜੀਠਾ: ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਦੇ ਨੇੜਲੇ ਪਿੰਡ ਉਮਰਪੁਰਾ ਦੇ ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ। Bikram Majithia ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਜੀਠਾ ਵਿਖੇ ਵਿਸ਼ਾਲ ਧਰਨਾ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਸਾਬਕਾ ਅਕਾਲੀ ਸਰਪੰਚ ਗੁਰਦੀਪ ਸਿੰਘ ਦੇ ਕਾਤਲਾਂ ਨੂੰ ਸਲਾਖਾਂ ਅੰਦਰ ਪਹੁੰਚਾਉਣ ਤੱਕ ਅਕਾਲੀ ਦਲ ਦਾ ਸੰਘਰਸ਼ ਜਾਰੀ ਰਹੇਗਾ। ਹੋਰ ਪੜ੍ਹੋ: ਗੁਰਦਾਸਪੁਰ ਚੋਣਾਂ 'ਚ ਸਾਬਕਾ ਅਕਾਲੀ ਸਰਪੰਚ ਹੋਇਆ ਜਖਮੀ ਮਜੀਠੀਆ ਨੇ ਕਿਹਾ ਕਿ ਸਰਪੰਚੀ ਦੀ ਚੋਣ ਹਾਰੇ ਹੋਏ ਕਾਂਗਰਸੀ ਆਗੂ ਨੇ ਸਾਬਕਾ ਅਕਾਲੀ ਸਰਪੰਚ ਦਾ ਕਤਲ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਕਹਿਣ ਅਨੁਸਾਰ ਥਾਣਿਆਂ 'ਚ ਕੰਮ ਹੁੰਦੇ ਹਨ। Bikram Majithia ਅੱਗੇ ਉਹਨਾਂ ਕਿਹਾ ਕਿ 'ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਅਕਾਲੀ ਦਲ ਦਾ ਸੰਘਰਸ਼ ਜਾਰੀ ਰਹੇਗਾ ਤੇ ਧੱਕੇਸ਼ਾਹੀਆਂ ਕਰਨ ਵਾਲਿਆਂ 'ਤੇ ਅਕਾਲੀ ਦਲ ਦੀ ਸਰਕਾਰ ਆਉਣ ਸਮੇਂ ਸਖ਼ਤ ਕਾਰਵਾਈ ਕੀਤੀ ਜਾਵੇਗੀ। Bikram Majithia ਜ਼ਿਕਰਯੋਗ ਹੈ ਕਿ 1 ਜਨਵਰੀ ਨੂੰ ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਿਸੇ ਨੇ ਗੋਲ਼ੀ ਮਾਰ ਕੇ ਕਤਲ਼ ਕਰ ਦਿੱਤਾ ਸੀ, ਹਾਦਸਾ ਵਾਪਰਨ ਵੇਲੇ ਗੁਰਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਪਰਤ ਰਹੇ ਸਨ ਤੇ ਹਮਲਾਵਰਾਂ ਨੇ ਉਨ੍ਹਾਂ ਦੇ ਪੰਜ ਗੋਲ਼ੀਆਂ ਮਾਰੀਆਂ।ਇਸ ਘਿਨਾਉਣੀ ਹਿੰਸਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਏ। -PTC News

Related Post