ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, 720 ਨਿੱਜੀ ਸਕੂਲਾਂ ਖਿਲਾਫ ਮਿਲੀਆ ਸ਼ਿਕਾਇਤਾਂ, ਜਾਂਚ ਦੇ ਦਿੱਤੇ ਹੁਕਮ

By  Pardeep Singh April 24th 2022 10:29 AM

ਚੰਡੀਗੜ੍ਹ:  ਪੰਜਾਬ ਸਰਕਾਰ ਨੇ ਐਕਸ਼ਨ ਮੂਡ ਵਿੱਚ ਹੈ। ਹੁਣ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਟਵੀਟ ਕਰਕੇ ਕਿਹਾ ਹੈ ਕਿ 720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਮਾਪਿਆਂ ਦੀ ਲੁੱਟ ਕਰਨ ਵਾਲੇ ਨਿੱਜੀ ਸਕੂਲਾਂ ਖਿਲਾਫ ਕਾਰਵਾਈ ਦੀ ਤਿਆਰੀ ਕਰ ਲਈ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਅਜਿਹੇ ਸਕੂਲਾਂ ਖਿਲਾਫ ਜਾਂਚ ਚੱਲ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਹਦਾਇਤ ਦਿੱਤੀ ਗਈ ਸੀ ਕਿ ਦਾਖਲਾ ਫੀਸ ਨਾ ਵਧਾਈ ਜਾਵੇ ਅਤੇ ਵਰਦੀਆਂ ਇਕੋ ਦੁਕਾਨ ਦੀ ਬਜਾਏ ਸਾਰੀਆਂ ਦੁਕਾਨਾਂ ਉੱਤੇ ਮਿਲਣੀਆਂ ਚਾਹੀਦੀਆਂ ਸਨ। ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਦੀਆਂ ਸ਼ਿਕਾਇਤਾਂ ਆਉਣ ਲੱਗ ਗਈਆ ਸਨ। ਹੁਣ ਸਿੱਖਿਆ ਮੰਤਰੀ ਮੀਤ ਹੇਅਰ ਨੇ ਟਵੀਟ ਕਰਕੇ ਨਿੱਜੀ ਸਕੂਲਾਂ ਉੱਤੇ ਕਾਰਵਾਈ ਕਰਨ ਦੀ ਗੱਲ ਕਹੀ ਹੈ। ਇਹ ਵੀ ਪੜ੍ਹੋ:ਜੰਮੂ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਾਲੀ ਥਾਂ ਤੋਂ 12 ਕਿਲੋਮੀਟਰ ਦੂਰ ਧਮਾਕਾ 

-PTC News

Related Post