ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

By  Riya Bawa November 24th 2021 09:05 AM -- Updated: November 24th 2021 09:07 AM

ਚੰਡੀਗੜ੍ਹ: ਪਠਾਨਕੋਟ 'ਚ ਫੌਜ ਦੇ ਕੈਂਪ 'ਤੇ ਹੋਏ ਅੱਤਵਾਦੀ ਹਮਲੇ (grenade attack in Pathankot) ਤੋਂ ਬਾਅਦ ਪੰਜਾਬ ਭਰ 'ਚ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚਾਲੇ ਬੀਤੇ ਦਿਨੀ ਉੱਚ ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਕਿਹਾ ਗਿਆ ਗਿਆ ਕਿ ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ 'ਤੇ ਕੈਮਰੇ ਲਗਾਏ ਜਾਣਗੇ, ਤਾਂ ਜੋ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਉੱਥੇ ਹੋਣ ਵਾਲੀ ਹਰ ਹਰਕਤ 'ਤੇ ਨਜ਼ਰ ਰੱਖ ਸਕੇ। ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਬਾਰਡਰ ਰੇਂਜ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ।

Night curfew in Punjab extended till Jan 1, CM directs police to ensure strict compliance | Latest News India - Hindustan Times

ਉਨ੍ਹਾਂ ਕਿਹਾ ਕਿ ਕੈਮਰਿਆਂ ਰਾਹੀਂ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਅਤੇ ਚੌਕਸੀ ਵਧਾਈ ਜਾਵੇਗੀ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਵਿੱਚ ਪੁਲੀਸ ਦੀ ਗਸ਼ਤ ਵਧਾਉਣ ਲਈ ਵੀ ਕਿਹਾ ਗਿਆ ਹੈ। ਪੁਲਿਸ ਦੇ ਉੱਚ ਅਧਿਕਾਰੀ ਸੁਰੱਖਿਆ ਦੀ ਨਿਗਰਾਨੀ ਲਈ ਜ਼ਿੰਮੇਵਾਰ ਹੋਣਗੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਖਾਸ ਕਰਕੇ ਸਾਢੇ ਤਿੰਨ ਮਹੀਨਿਆਂ ਬਾਅਦ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੁਲੀਸ ਵਾਧੂ ਚੌਕਸੀ ਰੱਖੇਗੀ।

Curfew not panacea, focus must be on precautions

ਦੱਸ ਦੇਈਏ ਕਿ ਬੀਤੇ ਹੋਏ ਹਮਲੇ ਕਰਕੇ ਹੁਣ ਅੰਮ੍ਰਿਤਸਰ, ਜਲੰਧਰ, ਬਠਿੰਡਾ, ਗੁਰਦਾਸਪੁਰ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਸੁਰੱਖਿਆ (Punjab High Alert) ਵਧਾ ਦਿੱਤੀ ਗਈ ਹੈ। ਪਠਾਨਕੋਟ ਆਰਮੀ ਕੈਂਟ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ ਹੀ ਪੁਲਿਸ ਨੂੰ ਬਮਿਆਲ 'ਚ 2 ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਆਰਮੀ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਵਿੱਚ ਡਰੋਨ ਦੀ ਵੀ ਵਰਤੋਂ ਕੀਤੀ ਗਈ।

-PTC News

Related Post